ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਜਲੰਧਰ ’ਚ ਸੱਦੀ ਵਿਧਾਇਕਾਂ ਦੀ ਹੰਗਾਮੀ ਮੀਟਿੰਗ

ਰਾਜ ਸਭਾ ਸਕੱਤਰੇਤ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਸੱਤ ਮੈਂਬਰਾਂ ਦੇ ਭਾਜਪਾ ਵਿੱਚ ਰਲੇਵੇਂ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ, ਹੁਣ ਪਾਰਟੀ ਦੀ ਸਾਰੀ ਕੋਸ਼ਿਸ਼ ਆਪਣੇ 94 ਵਿਧਾਇਕਾਂ ਦੇ ਵੱਡੇ ਕਾਫਲੇ ਨੂੰ ਇੱਕਜੁੱਟ ਰੱਖਣ ’ਤੇ ਕੇਂਦਰਿਤ ਹੋ ਗਈ ਹੈ।ਹਾਈਕਮਾਂਡ ਨੇ ਸਥਿਤੀ ਨੂੰ ਸੰਭਾਲਣ ਲਈ ਬੁੱਧਵਾਰ ਸਵੇਰੇ ਜਲੰਧਰ ਵਿਖੇ ਵਿਧਾਇਕਾਂ ਦੀ ਇੱਕ ਅਹਿਮ ਮੀਟਿੰਗ ਤਲਬ ਕੀਤੀ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਇਸ ਮੀਟਿੰਗ ਦੀ ਅਗਵਾਈ ਕਰਨਗੇ। ਕਿਉਂਕਿ ਸੰਦੀਪ ਪਾਠਕ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੇਠਲੇ ਪੱਧਰ ਤੋਂ ਤਿਆਰ ਕੀਤਾ ਸੀ ਅਤੇ ਉਹ ਅਹੁਦੇਦਾਰਾਂ ਦੇ ਸਿੱਧੇ ਸੰਪਰਕ ਵਿੱਚ ਰਹੇ ਹਨ। ਭਾਵੇਂ ਸਾਂਸਦਾਂ ਦੇ ਦਲ-ਬਦਲੀ ਦਾ ਸ਼ੁਰੂਆਤੀ ਸਦਮਾ ਖਤਮ ਹੋ ਗਿਆ ਹੈ, ਪਰ ਹੁਣ ਜਥੇਬੰਦੀ ਨੂੰ ਬਚਾਉਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਖਾਸ ਤੌਰ ’ਤੇ ਫਿਰੋਜ਼ਪੁਰ, ਪਟਿਆਲਾ ਅਤੇ ਰੋਪੜ ਦੇ ਉਨ੍ਹਾਂ ਵਿਧਾਇਕਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ, ਜਿਨ੍ਹਾਂ ਨੂੰ 2022 ਦੀਆਂ ਚੋਣਾਂ ਵੇਲੇ ਰਾਘਵ ਚੱਢਾ ਜਾਂ ਸੰਦੀਪ ਪਾਠਕ ਦੀ ਸਿਫਾਰਸ਼ ’ਤੇ ਟਿਕਟਾਂ ਮਿਲੀਆਂ ਸਨ।

Total Views: 2 ,
Real Estate