ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਸੱਦਿਆ ਗਿਆ ਹੈ। ਇਸ ਬਾਰੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਸੈਸ਼ਨ ਨੂੰ ਰਸਮੀ ਤੌਰ ‘ਤੇ ਸੱਦ ਲਿਆ ਹੈ। ਇਹ ਵਿਸ਼ੇਸ਼ ਸੈਸ਼ਨ ਸੱਦਣ ਦਾ ਫ਼ੈਸਲਾ ਪਿਛਲੇ ਦਿਨ ਪੰਜਾਬ ਕੈਬਨਿਟ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਵਿਚ ਲਿਆ ਗਿਆ।ਕੁੱਝ ਦਿਨ ਦੇ ਅੰਤਰਾਲ ਬਾਅਦ ਹੀ ਸੱਦੇ ਇਸ ਵਿਸ਼ੇਸ਼ ਸੈਸ਼ਨ ਉਪਰ ਸੱਭ ਨਜ਼ਰਾਂ ਟਿਕੀਆਂ ਹੋਈਆਂ ਹਨ ਕਿਉਂਕਿ ਇਹ ਸੈਸ਼ਨ ‘ਆਪ’ ਦੇ 7 ਮੈਂਬਰਾਂ ਦੀ ਦਲ ਬਦਲੀ ਦੇ ਘਟਨਾਕ੍ਰਮ ਮਗਰੋਂ ਸੱਦਿਆ ਗਿਆ ਹੈ। ਸਪੀਕਰ ਵਲੋਂ ਸੈਸ਼ਨ ਸੱਦੇ ਜਾਣ ਬਾਰੇ ਵਿਧਾਨ ਸਭਾ ਦੇ ਸਕੱਤਰ ਰਾਮ ਲੋਕ ਖਟਾਣਾ ਵਲੋਂ ਜਾਰੀ ਨੋਟਿਸ ਮੁਤਾਬਕ ਅੱਜ ਇਹ ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ ਅਤੇ ਇਸ ਦੀ ਇੱਕੋ ਬੈਠਕ ਹੋਵੇਗੀ।
Real Estate





















