ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਵਿਰੋਧੀ ਧਿਰ ਵੱਲੋਂ ‘ਡੋਪ ਟੈਸਟ’ ਦੀ ਮੰਗ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰੱਦ ਕਰ ਦਿੱਤਾ ਹੈ। ਸਪੀਕਰ ਨੇ ਸਪੱਸ਼ਟ ਕੀਤਾ ਕਿ ਸਦਨ ਦੀ ਕਾਰਵਾਈ ਨਿਯਮਾਂ ਅਨੁਸਾਰ ਚੱਲਦੀ ਹੈ ਅਤੇ ਅਜਿਹੀ ਕਿਸੇ ਮੰਗ ਲਈ ਕੋਈ ਸੰਵਿਧਾਨਕ ਥਾਂ ਨਹੀਂ ਹੈ।ਪ੍ਰਤਾਪ ਸਿੰਘ ਬਾਜਵਾ ਨੇ ਇੱਕ ਲਿਖਤੀ ਪੱਤਰ ਰਾਹੀਂ ਸਪੀਕਰ ਨੂੰ ਅਪੀਲ ਕੀਤੀ ਸੀ ਕਿ ਸਦਨ ਵਿੱਚ ਮੌਜੂਦ ਸਾਰੇ ਮੈਂਬਰਾਂ ਦੀ ਪੀ.ਜੀ.ਆਈ. (PGI) ਦੀ ਟੀਮ ਰਾਹੀਂ ਜਾਂਚ ਕਰਵਾਈ ਜਾਵੇ। ਬਾਜਵਾ ਨੇ ਦੋਸ਼ ਲਾਇਆ ਸੀ ਕਿ ਸਦਨ ਦੇ ਅੰਦਰ ਕੁਝ ਮੈਂਬਰਾਂ ਦਾ ਵਿਹਾਰ ਸ਼ੱਕੀ ਹੈ, ਜਿਸ ਕਾਰਨ ਅਲਕੋਮੀਟਰ ਟੈਸਟ ਕਰਵਾਉਣਾ ਜ਼ਰੂਰੀ ਹੈ।
Real Estate


















