ਕਿੱਥੇ ਡੀਜ਼ਲ ਤੇ ਪੈਟਰੋਲ ਦੀ ਕੀਮਤ 400 ਦੇ ਨੇੜੇ ਪਹੁੰਚੀ ?

ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ‘ਚ ਸਰਕਾਰ ਨੇ ਮਹੀਨੇ ਦੇ ਪਹਿਲੇ ਦਿਨ ਤੇਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਕਰ ਦਿਤਾ ਹੈ, ਜਿਸ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 400 ਰੁਪਏ ਪ੍ਰਤੀ ਲੀਟਰ ਦੇ ਬੇਹੱਦ ਕਰੀਬ ਪਹੁੰਚ ਗਈਆਂ ਹਨ।ਤਾਜ਼ਾ ਨੋਟੀਫ਼ਿਕੇਸ਼ਨ ਅਨੁਸਾਰ ਪਾਕਿਸਤਾਨ ਵਿਚ ਪੈਟਰੋਲ ਦੀ ਕੀਮਤ ਵਿਚ 6.51 ਰੁਪਏ ਅਤੇ ਡੀਜ਼ਲ ਦੀ ਕੀਮਤ ਵਿਚ 19.39 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ ਕੀਤਾ ਗਿਆ ਹੈ।ਹੁਣ ਉੱਥੇ ਪੈਟਰੋਲ 399.86 ਪਾਕਿਸਤਾਨੀ ਰੁਪਏ ਅਤੇ ਡੀਜ਼ਲ 399.58 ਰੁਪਏ ਪ੍ਰਤੀ ਲੀਟਰ ਦੇ ਪੱਧਰ ’ਤੇ ਪਹੁੰਚ ਗਿਆ ਹੈ। ਡੀਜ਼ਲ ਦੀਆਂ ਕੀਮਤਾਂ ਵਿਚ ਆਇਆ ਇਹ ਤੇਜ਼ ਉਛਾਲ ਖਾਸ ਤੌਰ ’ਤੇ ਟ੍ਰਾਂਸਪੋਰਟ ਅਤੇ ਉਦਯੋਗਿਕ ਖੇਤਰ ’ਤੇ ਸਿੱਧਾ ਅਸਰ ਪਾਵੇਗਾ, ਜਿਸ ਨਾਲ ਆਉਣ ਵਾਲੇ ਦਿਨਾਂ ਵਿਚ ਮਹਿੰਗਾਈ ਹੋਰ ਵਧਣ ਦੀ ਸੰਭਾਵਨਾ ਹੈ।

Total Views: 1 ,
Real Estate