ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੁਲਤਾਰ ਸਿੰਘ ਸੰਧਵਾਂ ਨੂੰ ਕੀਤਾ ਤਲਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਇਹ ਅਹਿਮ ਫੈਸਲਾ ਪੰਥਕ ਇਕੱਤਰਤਾ ਦੌਰਾਨ ਲਿਆ ਗਿਆ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਥਕ ਇਕੱਤਰਤਾ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਹ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਬੇਅਦਬੀ ਕਾਨੂੰਨ ਵਰਗੇ ਸੰਵੇਦਨਸ਼ੀਲ ਮੁੱਦੇ ‘ਤੇ ਵਿਧਾਨ ਸਭਾ ‘ਚ ਕਾਨੂੰਨ ਬਣਾਉਣ ਤੋਂ ਪਹਿਲਾਂ ਪੰਥ ਦੀ ਰਾਇ ਜਾਂ ਇਜਾਜ਼ਤ ਨਹੀਂ ਲਈ ਗਈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ, ‘ਪੰਥ ਦੀ ਇਜਾਜ਼ਤ ਤੋਂ ਬਗੈਰ ਬੇਅਦਬੀ ਕਾਨੂੰਨ ਕਿਵੇਂ ਬਣਿਆ? ਇਸ ਗੰਭੀਰ ਮੁੱਦੇ ‘ਤੇ ਅਸੀਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਜਵਾਬ ਮੰਗਾਂਗੇ। ਉਨ੍ਹਾਂ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਣਾ ਪਵੇਗਾ।’
Real Estate