ਵਾਸ਼ਿੰਗਟਨ ਵਿੱਚ ਵ੍ਹਾਈਟ ਹਾਊਸ ਦੇ ਨੇੜੇ ਅਚਾਨਕ ਗੋਲੀਆਂ ਦੀ ਆਵਾਜ਼ ਗੂੰਜੀ। ਇੱਕ ਹਥਿਆਰਬੰਦ ਵਿਅਕਤੀ ਨੇ ਸੀਕਰੇਟ ਸਰਵਿਸ ਦੇ ਏਜੰਟਾਂ ‘ਤੇ ਗੋਲੀਆਂ ਚਲਾਈਆਂ, ਜਵਾਬੀ ਕਾਰਵਾਈ ਵਿੱਚ ਉਸ ਨੂੰ ਗੋਲੀ ਮਾਰ ਦਿੱਤੀ ਗਈ। ਸੁਰੱਖਿਆ ਏਜੰਸੀਆਂ ਤੁਰੰਤ ਚੌਕਸ ਹੋ ਗਈਆਂ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਪ-ਰਾਸ਼ਟਰਪਤੀ ਦਾ ਕਾਫਲਾ ਅਜੇ ਉੱਥੋਂ ਲੰਘਿਆ ਹੀ ਸੀ। ਅਜੇ ਕੁਝ ਦਿਨ ਪਹਿਲਾਂ ਹੀ ਇੱਕ ਪ੍ਰੋਗਰਾਮ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਜਾਨਲੇਵਾ ਹਮਲੇ ਦੀ ਕੋਸ਼ਿਸ਼ ਹੋਈ ਸੀ । ਅਧਿਕਾਰੀਆਂ ਨੇ ਗੋਲੀ ਲੱਗਣ ਵਾਲੇ ਵਿਅਕਤੀ ਦੀ ਪਛਾਣ ਜਾਂ ਉਸਦੀ ਹਾਲਤ ਬਾਰੇ ਤੁਰੰਤ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਘਟਨਾ ਦੇ ਸਮੇਂ ਰਾਸ਼ਟਰਪਤੀ ਟਰੰਪ ਵ੍ਹਾਈਟ ਹਾਊਸ ਦੇ ਅੰਦਰ ਇੱਕ ਬਿਜ਼ਨਸ ਈਵੈਂਟ ਦੀ ਮੇਜ਼ਬਾਨੀ ਕਰ ਰਹੇ ਸਨ।
Total Views: 1 ,
Real Estate





















