ਐਨਫੋਰਸਮੈਂਟ ਡਾਇਰੈਕਟੋਰੇਟ ਦੇ ਛਾਪਿਆਂ ਨੇ ਪੰਜਾਬ ਦੀ ਸਿਆਸਤ ਭਖਾ ਦਿੱਤੀ ਹੈ। ਵਿਰੋਧੀ ਧਿਰਾਂ ਨੇ ਈ ਡੀ ਦੇ ਛਾਪਿਆਂ ਦੇ ਹਵਾਲੇ ਨਾਲ ‘ਆਪ’ ਸਰਕਾਰ ’ਤੇ ਸਿਆਸੀ ਹੱਲੇ ਵਧਾ ਦਿੱਤੇ ਹਨ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਈ ਡੀ ਵੱਲੋਂ ਸੱਤਾ ਧਿਰ ਦੇ ਕਰੀਬੀ ਵਿਅਕਤੀ ਦੇ ਟਿਕਾਣਿਆਂ ’ਤੇ ਕੀਤੀ ਛਾਪੇਮਾਰੀ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸੱਤਾ ਦੇ ਬਹੁਤ ਨੇੜਲੇ ਵਿਅਕਤੀ ਦੇ ਟਿਕਾਣੇ ਤੋਂ ਹਵਾ ਵਿੱਚ ਉੱਡਦੇ ਨੋਟਾਂ ਦੀਆਂ ਤਸਵੀਰਾਂ ਨੇ ਆਪਣੇ ਆਪ ਨੂੰ ‘ਕੱਟੜ ਇਮਾਨਦਾਰ’ ਕਹਿਣ ਵਾਲਿਆਂ ਦੇ ਦਾਅਵਿਆਂ ਦੀ ਹਕੀਕਤ ਨੂੰ ਬੇਨਕਾਬ ਕਰ ਦਿੱਤਾ ਹੈ। ਇਸ ਮਾਮਲੇ ਦੀ ਨਿਰਪੱਖ ਢੰਗ ਨਾਲ ਅਤੇ ਡੂੰਘਾਈ ਨਾਲ ਜਾਂਚ ਹੋਵੇ। ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਹਕੂਮਤ ਦੇ ਨੇੜਲਿਆਂ ਦੇ ਬਿਲਡਰਾਂ ਨਾਲ ਜੁੜੇ ਮਾਮਲਿਆਂ ਦੀ ਕੇਂਦਰੀ ਏਜੰਸੀਆਂ ਤੋਂ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਦੀ ਵਿੱਤੀ ਸਥਿਤੀ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿ ਇਨ੍ਹਾਂ ਵਿਅਕਤੀਆਂ ਨੇ ਪਿਛਲੇ ਚਾਰ ਸਾਲਾਂ ’ਚ ਕਿੰਨਾ ਪੈਸਾ ਕਮਾਇਆ?
ED ਦੇ ਛਾਪਿਆਂ ਕਾਰਨ ਸਿਆਸਤ ਭਖੀ
Real Estate


















