ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੇ ਟ੍ਰਾਈਡੈਂਟ ਗਰੁੱਪ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਰਨਾਲਾ ਦੇ ਟ੍ਰਾਈਡੈਂਟ ਗਰੁੱਪ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਨੂੰ ਫਿਲਹਾਲ ਕੰਪਨੀ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ।  ਇਹ ਕੰਪਨੀ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੀ ਹੈ। ਟ੍ਰਾਈਡੈਂਟ ਗਰੁੱਪ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੀ ਗਈ ਛਾਪੇਮਾਰੀ ਨੂੰ ਚੁਣੌਤੀ ਦਿੱਤੀ ਸੀ। ਕੰਪਨੀ ਨੇ ਦੋਸ਼ ਲਾਇਆ ਸੀ ਕਿ ਬੋਰਡ ਵੱਲੋਂ ਇਹ ਕਾਰਵਾਈ ਸਿਰਫ ਰਾਜਨੀਤਿਕ ਦਵੇਸ਼ ਅਤੇ ਮਨਮਾਨੇ ਤਰੀਕੇ ਨਾਲ ਕੀਤੀ ਗਈ ਹੈ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਬੋਰਡ ਇਹ ਸਾਬਤ ਨਹੀਂ ਕਰ ਸਕਿਆ ਕਿ ਕੰਪਨੀ ਵੱਲੋਂ ਕਿਸੇ ਨਾਲੇ, ਖੂਹ, ਜ਼ਮੀਨ ਜਾਂ ਵਾਤਾਵਰਣ ਨੂੰ ਜ਼ਹਿਰੀਲੇ ਪਦਾਰਥਾਂ ਨਾਲ ਪ੍ਰਦੂਸ਼ਿਤ ਕਰਨ ਵਰਗੀ ਕੋਈ ਐਮਰਜੈਂਸੀ ਵਾਲੀ ਸਥਿਤੀ ਸੀ, ਜਿਸ ਕਾਰਨ ਅਚਾਨਕ ਸਖ਼ਤ ਕਾਰਵਾਈ ਦੀ ਲੋੜ ਪਈ ਹੋਵੇ। ਹਾਈ ਕੋਰਟ ਨੇ ਹੁਕਮ ਦਿੱਤਾ ਕਿ ਜੇਕਰ ਕੰਪਨੀ ਦੇ ਕੰਮਕਾਜ ਵਿੱਚ ਕੋਈ ਛੋਟੀਆਂ-ਮੋਟੀਆਂ ਖਾਮੀਆਂ ਹਨ, ਤਾਂ ਬੋਰਡ ਨੂੰ ਕਾਰਵਾਈ ਕਰਨ ਤੋਂ ਪਹਿਲਾਂ ਕੰਪਨੀ ਨੂੰ ਉਨ੍ਹਾਂ ਨੂੰ ਸੁਧਾਰਨ ਲਈ 30 ਦਿਨਾਂ ਦਾ ਉਚਿਤ ਸਮਾਂ ਦੇਣਾ ਹੋਵੇਗਾ।

Real Estate