West Bengal: ਸੁਵੇਂਦੂ ਅਧਿਕਾਰੀ ਹੋਣਗੇ ਨਵੇਂ ਮੁੱਖ ਮੰਤਰੀ

ਸੁਵੇਂਦੂ ਅਧਿਕਾਰੀ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਹੋਣਗੇ। ਕੋਲਕਾਤਾ ਦੇ ਕਨਵੈਨਸ਼ਨ ਸੈਂਟਰ ਵਿੱਚ ਵਿਧਾਇਕ ਦਲ ਦੀ ਬੈਠਕ ਵਿੱਚ ਉਨ੍ਹਾਂ ਨੂੰ ਨੇਤਾ ਚੁਣਿਆ ਗਿਆ ਹੈ। ਬੈਠਕ ਦੀ ਸਮਾਪਤੀ ਤੋਂ ਬਾਅਦ ਅਮਿਤ ਸ਼ਾਹ ਨੇ ਖੁਦ ਉਨ੍ਹਾਂ ਦੇ ਨਾਮ ਦਾ ਐਲਾਨ ਕੀਤਾ ਅਤੇ ਮੰਚ ਉੱਤੇ ਸੁਵੇਂਦੂ ਅਧਿਕਾਰੀ ਨੂੰ ਮਾਲਾ ਪਹਿਨਾ ਕੇ ਅਤੇ ਗਲੇ ਲਗਾ ਕੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਰਾਜਪਾਲ ਨਾਲ ਮੁਲਾਕਾਤ ਕੀਤੀ ਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।ਸੁਵੇਂਦੂ ਅਧਿਕਾਰੀ ਭਲਕੇ ਸਵੇਰੇ 10 ਵਜੇ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਊਂਡ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਸਮੇਤ ਐਨ.ਡੀ.ਏ. ਦੇ ਕਈ ਵੱਡੇ ਆਗੂ ਸ਼ਾਮਲ ਹੋਣਗੇ। 56 ਸਾਲ ਦੇ ਸੁਵੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਭਵਾਨੀਪੁਰ ਸੀਟ ਤੋਂ ਹਰਾਇਆ ਹੈ ਅਤੇ ਉਹ ਨੰਦੀਗ੍ਰਾਮ ਤੋਂ ਵੀ ਲਗਾਤਾਰ ਦੂਜੀ ਵਾਰ ਚੋਣ ਜਿੱਤਣ ਵਿੱਚ ਕਾਮਯਾਬ ਰਹੇ ਹਨ।

Total Views: 1 ,
Real Estate