ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ, 2026′ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਅਕਾਲ ਤਖ਼ਤ ਦਰਮਿਆਨ ਬਣੀ ਟਕਰਾਅ ਵਾਲੀ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ।ਕੁਲਤਾਰ ਸਿੰਘ ਸੰਧਵਾ ਨੂੰ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026′ ਸਬੰਧੀ ਸਪਸ਼ਟੀਕਰਨ ਦੇਣ ਵਾਸਤੇ ਤਲਬ ਕੀਤਾ ਸੀ।ਸਕੱਤਰੇਤ ਵਿਖੇ ਪੇਸ਼ ਹੋਣ ’ਤੇ ਸਪੀਕਰ ਅਤੇ ਕਾਰਜਕਾਰੀ ਜਥੇਦਾਰ ਗੜਗੱਜ ਦਰਮਿਆਨ ਕਾਨੂੰਨ ਸਬੰਧੀ ਮਦ-ਦਰ-ਮਦ ਵਿਚਾਰਾਂ ਹੋਈਆਂ ਅਤੇ ਜਥੇਦਾਰ ਨੇ ਕਾਨੂੰਨ ਸਬੰਧੀ ਇਤਰਾਜ਼ ਸਪੀਕਰ ਕੋਲ ਰੱਖੇ।ਇਸ ਦੌਰਾਨ ਜਥੇਦਾਰ ਨੇ ਸਪੀਕਰ ਨੂੰ ਕਿਹਾ ਕਿ ਸਰਕਾਰ 15 ਦਿਨਾਂ ਦੇ ਅੰਦਰ-ਅੰਦਰ ਇਤਰਾਜ਼ਯੋਗ ਮਦਾਂ ਨੂੰ ਕਾਨੂੰਨ ਵਿੱਚੋਂ ਹਟਾਵੇ।ਉਨ੍ਹਾਂ ਕਿਹਾ ਕਿ ਜਦੋਂ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਹਿਮਤੀ ਨਹੀਂ ਬਣਦੀ, ਇਸ ਕਾਨੂੰਨ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ।ਇਸੇ ਦੌਰਾਨ ਜਥੇਦਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਰਕਾਰ ਨੂੰ ਸਾਬਕਾ ਜੱਜ ਅਤੇ ਸਿੱਖ ਵਕੀਲ ਦਾ ਪੈਨਲ ਦੇਣ ਦੀ ਪੇਸ਼ਕਸ਼ ਵੀ ਕੀਤੀ।ਦੂਜੇ ਪਾਸੇ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਹੈ ਕਿ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਸੀ ਇਸੇ ਲਈ ਸਰਕਾਰ ਨੇ ਕਾਨੂੰਨ ਬਣਾਉਣ ਦਾ ਫੈਸਲਾ ਲਿਆ।
15 ਦਿਨਾਂ ’ਚ ਕਾਨੂੰਨ ਨੂੰ ਦੁਰਸਤ ਕਰੋ-ਜਥੇਦਾਰ ਗੜਗੱਜ
Real Estate
















