ਕੈਬਨਿਟ ਮੰਤਰੀ Sanjeev Arora ਗ੍ਰਿਫ਼ਤਾਰ

ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ED ਨੇ ਕੀਤੀ ਸੀ ਛਾਪੇਮਾਰੀ

ਪੰਜਾਬ ਦੇ ਬਿਜਲੀ, ਉਦਯੋਗ, ਨਿਵੇਸ਼ ਪ੍ਰੋਤਸਾਹਨ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਅਧਿਕਾਰੀਆਂ ਨੇ ਚੰਡੀਗੜ੍ਹ ਦੇ ਆਲੀਸ਼ਾਨ ਸੈਕਟਰ 2 ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਕਈ ਘੰਟੇ ਚੱਲੀ ਤਲਾਸ਼ੀ ਮੁਹਿੰਮ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।ਭਾਵੇਂ ਕਿ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਅਰੋੜਾ ਦੇ ਹੱਕ ਵਿੱਚ ਟਵੀਟ ਕੀਤੇ, ਪਰ ਈਡੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਮਨੀ ਲਾਂਡਰਿੰਗ ਨਾਲ ਸਬੰਧਤ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।

Real Estate