CM ਬਣਦਿਆਂ ਹੀ ਵਿਜੇ ਨੇ 200 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਆਦੇਸ਼ ‘ਤੇ ਕੀਤੇ ਦਸਤਖਤ

ਤਾਮਿਲਨਾਡੂ ਦੇ ਮੁੱਖ ਮੰਤਰੀ ਜੋਸੇਫ ਵਿਜੇ ਨੇ ਐਤਵਾਰ ਨੂੰ ਆਪਣੇ ਚੋਣ ਵਾਅਦੇ ਪੂਰੇ ਕਰਦਿਆਂ ਤਿੰਨ ਅਹਿਮ ਯੋਜਨਾਵਾਂ ਦਾ ਐਲਾਨ ਕੀਤਾ ਹੈ। ਇਹ ਯੋਜਨਾਵਾਂ ਮੁਫ਼ਤ ਬਿਜਲੀ, ਔਰਤਾਂ ਦੀ ਸੁਰੱਖਿਆ ਅਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਨਾਲ ਸਬੰਧਤ ਹਨ।ਵਿਜੇ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਦੀ ਪਾਰਟੀ ਟੀ ਵੀ ਕੇ ਨੇ 23 ਅਪਰੈਲ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਸੀ ਅਤੇ 118 ਸੀਟਾਂ ਦੇ ਬਹੁਮਤ ਦੇ ਅੰਕੜੇ ਨੂੰ ਪਾਰ ਕਰਨ ਲਈ ਦੂਜੀਆਂ ਪਾਰਟੀਆਂ ਦਾ ਸਮਰਥਨ ਪ੍ਰਾਪਤ ਕੀਤਾ ਸੀ।ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਵਿਜੇ ਨੇ ਪਹਿਲੇ ਸਰਕਾਰੀ ਹੁਕਮਾਂ ‘ਤੇ ਦਸਤਖਤ ਕੀਤੇ ਹਨ, ਜਿਸ ਮੁਤਾਬਕ ਹੁਣ ਘਰੇਲੂ ਖਪਤਕਾਰਾਂ ਨੂੰ 200 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਇਹ ਸਹੂਲਤ ਉਨ੍ਹਾਂ ਲੋਕਾਂ ਨੂੰ ਮਿਲੇਗੀ ਜਿਨ੍ਹਾਂ ਦੀ ਦੋ ਮਹੀਨਿਆਂ ਦੀ ਕੁੱਲ ਵਰਤੋਂ 500 ਯੂਨਿਟ ਤੱਕ ਹੋਵੇਗੀ।

Total Views: 23 ,
Real Estate