ਚੰਡੀਗੜ੍ਹ-(ਪਰਮਿੰਦਰ ਸਿੰਘ ਸਿੱਧੂ): ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਅੱਜ ਸੂਬੇ ਦੀਆਂ 9 ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਚੋਣਾਂ ਦਾ ਐਲਾਨ ਕੀਤਾ ਹੈ। 13 ਮਈ ਤੋਂ ਨਾਮਜਦੀਆਂ ਭਰੀਆਂ ਜਾਣਗੀਆਂ, 19 ਮਈ ਨੂੰ ਕਾਗਜ਼ ਵਾਪਸ ਲਏ ਜਾ ਸਕਣਗੇ. ਜਿਸ ਤੋਂ ਬਾਅਦ 26 ਮਈ ਨੂੰ ਵੋਟਾਂ ਪੈਣਗੀਆਂ ਤੇ 29 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਅੱਜ ਚੋਣ ਪ੍ਰੋਗਰਾਮ ਜਾਰੀ ਹੁੰਦੇ ਹੀ ਸੂਬੇ ਭਰ ਵਿੱਚ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਨ੍ਹਾਂ ਚੋਣਾਂ ਨੂੰ ਵਿਧਾਨ ਸਭਾ ਚੋਣਾਂ-2027 ਦਾ ‘ਸੈਮੀਫਾਈਨਲ’ ਮੰਨਿਆ ਜਾ ਰਿਹਾ ਹੈ। ਸਾਰੀਆਂ ਸਿਆਸੀ ਪਾਰਟੀਆਂ ਆਪਣੇ ਚੋਣ ਨਿਸ਼ਾਨਾਂ ’ਤੇ ਮੈਦਾਨ ਵਿੱਚ ਉਤਰਨਗੀਆਂ।
Total Views: 1 ,
Real Estate





















