ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਦਾ ਨਤੀਜਾ; ਮਾਨਸਾ ਦੀ ਸੁਪਨੀਤ ਕੌਰ ਨੇ 500 ‘ਚੋਂ 500 ਅੰਕ ਲੈ ਕੇ ਰਚਿਆ ਇਤਿਹਾਸ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ ਬਾਰਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਦਾ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਸ ਸਾਲ ਮੈਰਿਟ ਸੂਚੀ ਵਿੱਚ ਕੁੜੀਆਂ ਨੇ ਮੁੜ ਆਪਣਾ ਦਬਦਬਾ ਬਣਾਇਆ ਹੈ। ਸੂਬੇ ਦੇ ਪਹਿਲੇ ਤਿੰਨੋਂ ਸਥਾਨਾਂ ’ਤੇ ਰਹਿਣ ਵਾਲੀਆਂ ਵਿਦਿਆਰਥਣਾਂ ਨੇ 500 ਵਿੱਚੋਂ 500 ਅੰਕ ਹਾਸਲ ਕਰਕੇ ਇਤਿਹਾਸ ਰਚ ਦਿੱਤਾ ਹੈ।

ਸਥਾਨ ਵਿਦਿਆਰਥਣ ਦਾ ਨਾਂ ਸਕੂਲ ਦਾ ਨਾਂ ਜ਼ਿਲ੍ਹਾ   ਅੰਕ
ਪਹਿਲਾ ਸੁਪਨੀਤ ਕੌਰ ਗੁਰੂ ਕੁਲ ਅਕੈਡਮੀ ਪਬਲਿਕ ਸੀਨੀ. ਸੈਕੰ. ਸਕੂਲ, ਉੱਭਾ ਮਾਨਸਾ   500/500
ਦੂਜਾ ਸੁਹਾਨੀ ਚੌਹਾਨ ਬੀ.ਸੀ.ਐਮ. ਸੀਨੀ. ਸੈਕੰ. ਸਕੂਲ, ਜਮਾਲਪੁਰ ਕਲੋਨੀ ਲੁਧਿਆਣਾ 500/500
ਤੀਜਾ ਦਿਵਾਂਸ਼ੀ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀ. ਸੈਕੰ. ਸਕੂਲ, ਸ਼ਿਮਲਾਪੁਰੀ ਲੁਧਿਆਣਾ   500/500
Total Views: 23 ,
Real Estate