Zirakpur : ਬੱਸ ਤੇ ਟਰੱਕ ਦੀ ਟੱਕਰ ’ਚ 20 ਤੋਂ ਵੱਧ ਸਵਾਰੀਆਂ ਜ਼ਖ਼ਮੀ

ਛੱਤ ਲਾਈਟ ਚੌਕ ਦੇ ਕੋਲ ਸ਼ੁੱਕਰਵਾਰ ਤੜਕੇ ਇੱਕ ਨਿੱਜੀ ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਕਾਰਨ ਵੱਡਾ ਸੜਕ ਹਾਦਸਾ ਵਾਪਰ ਗਿਆ। ਮਨਾਲੀ ਤੋਂ ਸਵਾਰੀਆਂ ਲੈ ਕੇ ਦਿੱਲੀ ਜਾ ਰਹੀ ਇਹ ਤੇਜ਼ ਰਫ਼ਤਾਰ ਨਿੱਜੀ ਬੱਸ ਟੱਕਰ ਤੋਂ ਬਾਅਦ ਬੇਕਾਬੂ ਹੋ ਕੇ ਹਾਈਵੇਅ ਦੇ ਵਿਚਕਾਰ ਹੀ ਪਲਟ ਗਈ। ਇਸ ਦਰਦਨਾਕ ਹਾਦਸੇ ਵਿੱਚ ਬੱਸ ’ਚ ਸਵਾਰ 20 ਤੋਂ ਵੱਧ ਮੁਸਾਫ਼ਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਦੋਂਕਿ ਬਾਕੀ ਸਵਾਰੀਆਂ ਨੂੰ ਵੀ ਮਾਮੂਲੀ ਸੱਟਾਂ ਵੱਜੀਆਂ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦੇ ਸਮੇਂ ਬੱਸ ਵਿੱਚ ਕਰੀਬ 45 ਯਾਤਰੀ ਸਵਾਰ ਸਨ, ਜੋ ਤੜਕਸਾਰ ਗੂੜ੍ਹੀ ਨੀਂਦ ਵਿੱਚ ਸਨ। ਜਦੋਂ ਬੱਸ ਛੱਤ ਲਾਈਟ ਚੌਕ ਨੇੜੇ ਪਹੁੰਚੀ, ਤਾਂ ਜ਼ੀਰਕਪੁਰ ਵੱਲੋਂ ਆ ਰਹੇ ਅਤੇ ਪਟਿਆਲਾ ਵੱਲ ਜਾ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਬੱਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

Total Views: 1 ,
Real Estate