ਸ਼ੁੱਕਰਵਾਰ ਸ਼ਾਮ 4 ਵਜੇ ਦੇ ਕਰੀਬ ਹੁਸ਼ਿਆਰਪੁਰ ਦੇ ਚੱਕ ਸਮਾਣਾ ਵਿੱਚ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ ਇੱਕ 4 ਸਾਲਾ ਬੱਚੇ ਨੂੰ ਲਗਭਗ ਨੌਂ ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਬਾਹਰ ਆਉਣ ‘ਤੇ, ਬੱਚਾ ਆਪਣੀ ਮਾਂ ਨੂੰ ਜੱਫੀ ਪਾ ਕੇ ਰੋਇਆ। NDRF, SDRF, ਪੰਜਾਬ ਪੁਲਿਸ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਥਾਨਕ ਨਿਵਾਸੀਆਂ ਦੇ ਸਹਿਯੋਗ ਸਦਕਾ ਇਹ ਕਾਰਵਾਈ ਸਫਲ ਰਹੀ।ਬੀਤੇ ਦਿਨ ਬੱਚਾ ਖੇਡਦੇ ਸਮੇਂ ਬੋਰਵੈੱਲ ਵਿੱਚ ਡਿੱਗ ਗਿਆ ਸੀ ਜਿਥੇ ਉਹ ਲਗਭਗ 30 ਫੁੱਟ ਹੇਠਾਂ ਫਸ ਗਿਆ ਸੀ। ਉਸ ਨੂੰ ਸ਼ੁੱਕਰਵਾਰ-ਸ਼ਨੀਵਾਰ ਰਾਤ ਨੂੰ ਲਗਭਗ 12:40 ਵਜੇ ਬੋਰਵੈੱਲ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਤੁਰੰਤ ਡਾਕਟਰੀ ਜਾਂਚ ਲਈ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਬੱਚੇ ਨੂੰ ਖ਼ਤਰੇ ਤੋਂ ਬਾਹਰ ਘੋਸ਼ਿਤ ਕੀਤਾ ਗਿਆ।
Total Views: 1 ,
Real Estate





















