ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀ ਪ੍ਰਕਿਰਿਆ ਦੌਰਾਨ ਸੂਬੇ ਭਰ ਵਿੱਚ 79 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਰਾਜ ਚੋਣ ਕਮਿਸ਼ਨ ਅਨੁਸਾਰ 2393 ਉਮੀਦਵਾਰਾਂ ਨੇ ਆਪਣੇ ਕਾਗ਼ਜ਼ ਵਾਪਸ ਲੈ ਲਏ, ਜਿਸ ਮਗਰੋਂ ਚੋਣ ਪਿੜ ’ਚ 7623 ਉਮੀਦਵਾਰ ਰਹਿ ਗਏ ਹਨ। ਨਗਰ ਨਿਗਮ ਬਠਿੰਡਾ ਦੇ ਵਾਰਡ ਨੰਬਰ 46 ਤੋਂ ਸਾਬਕਾ ਮੇਅਰ ਪਦਮਜੀਤ ਸਿੰਘ ਮਹਿਤਾ ਬਿਨਾਂ ਮੁਕਾਬਲਾ ਜੇਤੂ ਰਹੇ। ਇੱਥੇ ਕਾਂਗਰਸੀ ਉਮੀਦਵਾਰ ਦੇ ਕਾਗ਼ਜ਼ ਰੱਦ ਹੋ ਗਏ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲੈ ਲਈਆਂ। ਨਗਰ ਕੌਂਸਲ ਫ਼ਰੀਦਕੋਟ ਦੇ ਵਾਰਡ ਨੰਬਰ 20 ਤੋਂ ‘ਆਪ’ ਉਮੀਦਵਾਰ ਸਤੀਸ਼ ਕੁਮਾਰ ਜੇਤੂ ਰਹੇ।ਨਗਰ ਪੰਚਾਇਤ ਮੁੱਦਕੀ ਦੇ ਸਾਰੇ 13 ਵਾਰਡਾਂ ਵਿੱਚ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ, ਜਿਨ੍ਹਾਂ ’ਚੋਂ 7 ‘ਆਪ’ ਅਤੇ 6 ਸ਼੍ਰੋਮਣੀ ਅਕਾਲੀ ਦਲ ਦੇ ਹਨ।
Real Estate

















