ਅੰਮ੍ਰਿਤਸਰ ਦੇ ਗੇਟ ਹਕੀਮਾਂ ਇਲਾਕੇ ਦੇ ਘਰ ਦੇ ਅੰਦਰ ਅਚਾਨਕ ਅੱਗ ਲੱਗਣ ਕਾਰਨ ਭਿਆਨਕ ਬਲਾਸਟ ਹੋ ਗਿਆ। ਇਹ ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਇਸ ਦੀ ਗੂੰਜ ਨਾਲ ਪੂਰਾ ਆਲਾ-ਦੁਆਲਾ ਹਿੱਲ ਗਿਆ। ਹਾਦਸੇ ਦੌਰਾਨ ਘਰ ਦੇ ਅੰਦਰ ਮੌਜੂਦ ਦੋ ਮਹਿਲਾਵਾਂ ਗੰਭੀਰ ਰੂਪ ਵਿੱਚ ਝੁਲਸ ਕੇ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ। ਚਸ਼ਮਦੀਦਾਂ ਮੁਤਾਬਕ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਕਾਰਨ ਰਿਹਾਇਸ਼ੀ ਘਰ ਦੀਆਂ ਕੰਧਾਂ, ਦਰਵਾਜ਼ੇ, ਖਿੜਕੀਆਂ ਦੇ ਸ਼ੀਸ਼ੇ ਅਤੇ ਛੱਤਾਂ ਤੱਕ ਟੁੱਟ ਕੇ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਅਜੇ ਤੱਕ ਅੱਗ ਲੱਗਣ ਦੇ ਅਸਲ ਅਤੇ ਪੁਖ਼ਤਾ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਹਾਲਾਤਾਂ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਫੋਰੈਂਸਿਕ ਅਤੇ ਐਕਸਪਲੋਸਿਵ ਮਾਹਿਰਾਂ ਦੀਆਂ ਵਿਸ਼ੇਸ਼ ਟੀਮਾਂ ਨੂੰ ਮੌਕੇ ‘ਤੇ ਸੱਦਿਆ ਗਿਆ ਹੈ। ਘਰ ਦੇ ਬਾਹਰ ਡਿੱਗੇ ਹੋਏ ਮਲਬੇ ਅਤੇ ਉੱਥੇ ਮੌਜੂਦ ਪਟਾਕਿਆਂ ਦੇ ਸਾਮਾਨ ਦੀ ਡੂੰਘਾਈ ਨਾਲ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ।
Total Views: 1 ,
Real Estate














