ਪੰਜਾਬ ਸਰਕਾਰ ਵੱਲੋਂ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ

ਪਰਮਿੰਦਰ ਸਿੰਘ ਸਿੱਧੂ (ਚੰਡੀਗੜ੍ਹ) 24 ਮਈ: ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 26 ਮਈ, ਮੰਗਲਵਾਰ ਨੂੰ ਪੰਜਾਬ ਰਾਜ ਵਿੱਚ ਆਮ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਵੋਟਰਾਂ ਨੂੰ 26 ਮਈ, 2026 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੀ ਸਹੂਲਤ ਦੇਣ ਲਈ ਲਿਆ ਗਿਆ ਹੈ।ਚੰਡੀਗੜ੍ਹ ਵਿਖੇ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਵਿਖੇ ਵੀ ਛੁੱਟੀ ਹੋਵੇਗੀ।

Total Views: 4 ,
Real Estate