ਦਿਲਜੀਤ ਦੇ ਘਰ ਅਤੇ ਲੁਧਿਆਣਾ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਗਾਇਕ-ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਦੇ ਲੁਧਿਆਣਾ ਸਥਿਤ ਘਰ ਅਤੇ ਨਗਰ ਨਿਗਮ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਸਨਸਨੀਖੇਜ਼ ਧਮਕੀ ਮਿਲਣ ਤੋਂ ਬਾਅਦ ਅੱਜ ਸੋਮਵਾਰ ਸਵੇਰੇ ਪੂਰੇ ਸ਼ਹਿਰ ਵਿੱਚ ਹੜਕੰਪ ਮੱਚ ਗਿਆ। ਇਹ ਖ਼ੌਫ਼ਨਾਕ ਧਮਕੀ ਭਰੀ ਈਮੇਲ ਲੁਧਿਆਣਾ ਨਗਰ ਨਿਗਮ ਦੇ ਅਧਿਕਾਰਤ ਈਮੇਲ ਖਾਤੇ ’ਤੇ ਭੇਜੀ ਗਈ ਸੀ, ਜਿਸ ਤੋਂ ਬਾਅਦ ਨਿਗਮ ਅਧਿਕਾਰੀਆਂ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਤੁਰੰਤ ਸੁਰੱਖਿਆ ਸਖ਼ਤ ਕਰ ਦਿੱਤੀ ਗਈ।ਧਮਕੀ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਦੀਆਂ ਹਾਈ-ਟੈਕ ਟੀਮਾਂ, ਬੰਬ ਨਿਰੋਧਕ ਦਸਤਾ (Bomb Disposal Squad) ਅਤੇ ਡੌਗ ਸਕੁਐਡ ਤੁਰੰਤ ਹਰਕਤ ਵਿੱਚ ਆ ਗਏ। ਪ੍ਰਸ਼ਾਸਨ ਵੱਲੋਂ ਦਿਲਜੀਤ ਦੋਸਾਂਝ (Diljit Dosanjh) ਦੇ ਲੁਧਿਆਣਾ ਵਾਲੇ ਨਿਵਾਸ ਸਥਾਨ ਦੇ ਆਲੇ-ਦੁਆਲੇ ਅਤੇ ਨਗਰ ਨਿਗਮ ਦੇ ਜ਼ੋਨ-ਏ (Zone A) ਦਫ਼ਤਰ ਵਿਖੇ ਭਾਰੀ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਸੁਰੱਖਿਆ ਦੇ ਲਿਹਾਜ਼ ਨਾਲ ਜ਼ੋਨ-ਏ ਦਫ਼ਤਰ ਦੀ ਪੂਰੀ ਬਿਲਡਿੰਗ ਨੂੰ ਖ਼ਾਲੀ ਕਰਵਾ ਕੇ ਚੱਪੇ-ਚੱਪੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਨਿਗਮ ਕਮਿਸ਼ਨਰ ਨੀਰੂ ਕਾਤਿਆਲ ਨੇ ਪੁਸ਼ਟੀ ਕਰਦਿਆਂ ਦੱਸਿਆ, “ ਧਮਕੀ ਭਰੀ ਮੇਲ ਮਿਲਣ ਸਾਰ ਹੀ ਮੈਂ ਪੁਲੀਸ ਕਮਿਸ਼ਨਰ ਨੂੰ ਸੂਚਿਤ ਕੀਤਾ। ਸਾਵਧਾਨੀ ਵਜੋਂ ਪੂਰੀ ਬਿਲਡਿੰਗ ਖ਼ਾਲੀ ਕਰਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।”

Real Estate