ਚੰਡੀਗੜ੍ਹ ਦੇ ਸੈਕਟਰ-45 ਤੋਂ ਇੱਕ ਬੇਹੱਦ ਖੌਫਨਾਕ ਹਾਦਸਾ ਸਾਹਮਣੇ ਆਇਆ ਹੈ, ਜਿੱਥੇ ਇੱਕ ਰਿਹਾਇਸ਼ੀ ਇਮਾਰਤ ਵਿੱਚ ਰੱਖੇ ਗੈਸ ਸਿਲੰਡਰਾਂ ਵਿੱਚੋਂ ਤਿੰਨ ਸਿਲੰਡਰ ਇੱਕ ਤੋਂ ਬਾਅਦ ਇੱਕ ਕਰਕੇ ਫਟ ਗਏ। ਪਹਿਲਾ ਧਮਾਕਾ ਹੁੰਦੇ ਹੀ ਪੂਰੇ ਇਲਾਕੇ ਦੇ ਲੋਕ ਸਹਿਮ ਗਏ। ਇਸ ਤੋਂ ਬਾਅਦ ਕੁਝ ਹੀ ਮਿੰਟਾਂ ਦੇ ਫਰਕ ਨਾਲ ਦੋ ਹੋਰ ਜ਼ੋਰਦਾਰ ਧਮਾਕੇ ਹੋਏ। ਧਮਾਕੇ ਇੰਨੇ ਭਿਆਨਕ ਸਨ ਕਿ ਆਸ-ਪਾਸ ਦੇ ਮਕਾਨਾਂ ਦੀਆਂ ਦੀਵਾਰਾਂ ਤੱਕ ਹਿੱਲ ਗਈਆਂ ਅਤੇ ਧਮਾਕੇ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ।ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਏ। ਮਲਬੇ ਹੇਠਾਂ ਦੱਬੇ ਲੋਕਾਂ ਨੂੰ ਬਾਹਰ ਕੱਢ ਕੇ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ਵਿੱਚੋਂ ਕੁਝ ਦੀ ਹਾਲਤ ਬੇਹੱਦ ਗੰਭੀਰ ਹੈ। ਫਿਲਹਾਲ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
Total Views: 2 ,
Real Estate
















