msgਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇੰਸਾ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਰਾਮ ਰਹੀਮ ਦੇ 30 ਦਿਨਾਂ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਉਣ ਦੀ ਖ਼ਬਰ ਹੈ।ਇਸ ਨੂੰ ਲੈ ਕੇ ਸਿਰਸਾ ਡੇਰੇ ਵਿੱਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਅਤੇ ਸਾਧ-ਸੰਗਤ ਤੇ ਡੇਰਾ ਪ੍ਰੇਮੀ ਤਿਆਰੀਆਂ ਵਿੱਚ ਜੁਟੇ ਹੋਏ ਹਨ। ਇਸ ਸਾਲ ਵਿੱਚ ਇਹ ਉਹਨਾਂ ਦੀ ਦੂਜੀ ਪੈਰੋਲ ਹੈ। ਇਸ ਤੋਂ ਪਹਿਲਾਂ ਜਨਵਰੀ ਮਹੀਨੇ ਵਿੱਚ ਪੈਰੋਲ ਮਿਲੀ ਸੀ। ਸਿਰਸਾ ਵਿੱਚ ਵੀ ਪੁਲਿਸ ਪ੍ਰਸ਼ਾਸਨ ਅਲਰਟ ਹੋ ਗਿਆ ਹੈ। ਦੱਸ ਦਈਏ ਕਿ ਡੇਰਾ ਮੁਖੀ ਰਾਮ ਰਹੀਮ 15 ਵਾਰ ਪੈਰੋਲ ਅਤੇ ਫਰਲੋ ‘ਤੇ ਬਾਹਰ ਆ ਚੁੱਕਾ ਹੈ। ਇਹ ਉਸ ਦੀ 16ਵੀਂ ਪੈਰੋਲ ਹੈ।
Total Views: 1 ,
Real Estate


















