ਪੰਜਾਬ ‘ਚ ਭਾਰੀ ਮੀਂਹ ਅਤੇ ਗੜ੍ਹੇਮਾਰੀ ਦਾ ਅਲਰਟ!

ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਮੁਤਾਬਿਕ, ਅਗਲੇ ਦੋ ਦਿਨਾਂ (ਕੱਲ੍ਹ ਅਤੇ ਪਰਸੋਂ) ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਪੂਰੀ ਸੰਭਾਵਨਾ ਪ੍ਰਗਟਾਈ ਗਈ ਹੈ।ਮੌਸਮ ਵਿਭਾਗ ਅਨੁਸਾਰ ਕੱਲ੍ਹ ਸਵੇਰ ਤੋਂ ਹੀ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਬੱਦਲਵਾਈ ਵਾਲਾ ਮੌਸਮ ਬਣਿਆ ਰਹੇਗਾ। ਇਸ ਦੇ ਨਾਲ ਹੀ ਕਈ ਥਾਵਾਂ ‘ਤੇ ਤੇਜ਼ ਹਨੇਰੀ, ਝੱਖੜ ਅਤੇ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਗੜ੍ਹੇਮਾਰੀ ਹੋਣ ਦੇ ਵੀ ਆਸਾਰ ਹਨ। ਮੌਸਮ ਵਿੱਚ ਆਉਣ ਵਾਲੀ ਇਸ ਤਬਦੀਲੀ ਕਰਕੇ ਸੂਬੇ ਦੇ ਤਾਪਮਾਨ ਵਿੱਚ 4 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆ ਸਕਦੀ ਹੈ, ਜੋ ਕਿ ਲੋਕਾਂ ਨੂੰ ਭਿਆਨਕ ਲੂ (Heat Wave) ਦੇ ਕਹਿਰ ਤੋਂ ਵੱਡੀ ਰਾਹਤ ਦੇਵੇਗੀ।

Total Views: 2 ,
Real Estate