ਤਾਮਿਲਨਾਡੂ ਦੇ CM ਵਿਜੈ ਵੱਲੋਂ PM ਮੋਦੀ ਨਾਲ ਮੁਲਾਕਾਤ ,ਸ੍ਰੀਲੰਕਾ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮਛੇਰਿਆਂ ਦੀ ਗ੍ਰਿਫ਼ਤਾਰੀ ਦੇ ਮੁੱਦੇ ’ਤੇ ਦਖਲ ਦੇਣ ਦੀ ਮੰਗ

ਤਾਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸੇਫ਼ ਵਿਜੈ ਨੇ ਨਵੀਂ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਉਨ੍ਹਾਂ ਨੇ ਸੂਬੇ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਕੀਤੀ ਜਿਨ੍ਹਾਂ ਵਿੱਚ ਕਾਵੇਰੀ ਨਦੀ ‘ਤੇ ਬਣਨ ਵਾਲਾ ਮੇਘਦੂਤ ਡੈਮ ਦਾ ਵਿਵਾਦ, ਤਾਮਿਲ ਮਛੇਰਿਆਂ ਦੀਆਂ ਗ੍ਰਿਫ਼ਤਾਰੀਆਂ ਅਤੇ ਰਾਜ ਦੇ ਸਰਕਾਰੀ ਗੀਤ ਨਾਲ ਜੁੜਿਆ ਮੁੱਦਾ ਪ੍ਰਮੁੱਖ ਰਿਹਾ। ਇਸੇ ਮਹੀਨੇ ਦੇ ਸ਼ੁਰੂ ਵਿੱਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਟੀ.ਵੀ.ਕੇ. (TVK) ਪ੍ਰਮੁੱਖ ਵਿਜੈ ਦਾ ਕੌਮੀ ਰਾਜਧਾਨੀ ਦਿੱਲੀ ਦਾ ਇਹ ਪਹਿਲੀ ਅਧਿਕਾਰਤ ਦੌਰਾ ਸੀ, ਜਿਸ ਕਾਰਨ ਇਸ ਮੁਲਾਕਾਤ ਨੂੰ ਸਿਆਸੀ ਹਲਕਿਆਂ ਵਿੱਚ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।

Total Views: 2 ,
Real Estate