ਪੰਜਾਬ ਵਿਜੀਲੈਂਸ ਬਿਊਰੋ ਦੇ ਡੀਜੀਪੀ ਦੇ ਰੀਡਰ ਓਪੀ ਰਾਣਾ ਨੇ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਸੀਬੀਆਈ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਓਪੀ ਰਾਣਾ ਨੂੰ 13 ਲੱਖ ਰੁਪਏ ਦੀ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਦਰਜ ਕੀਤੀ ਗਈ ਐਫਆਈਆਰ ਵਿੱਚ ਨਾਮਜ਼ਦ ਕੀਤਾ ਗਿਆ ਹੈ। ਉਹ ਇਸ ਮਾਮਲੇ ਵਿੱਚ ਮੁੱਖ ਦੋਸ਼ੀਆਂ ਵਿੱਚੋਂ ਇੱਕ ਹਨ।ਮਾਮਲਾ ਪੰਜਾਬ ਵਿਜੀਲੈਂਸ ਬਿਊਰੋ ਵਿੱਚ ਤਾਇਨਾਤ ਕੁਝ ਅਧਿਕਾਰੀਆਂ ਨਾਲ ਜੁੜੇ ਕਥਿਤ ਰਿਸ਼ਵਤ ਕਾਂਡ ਨਾਲ ਸੰਬੰਧਿਤ ਹੈ, ਜਿਸ ਦੀ ਜਾਂਚ ਇਸ ਵੇਲੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਕੀਤੀ ਜਾ ਰਹੀ ਹੈ।
Real Estate





















