ਮਜੀਠੀਆ ਵਿਰੁੱਧ ਦਰਜ ਕੇਸ ‘ਤੇ ਭਲਕੇ ਹਾਈ ਕੋਰਟ ਵਿੱਚ ਹੋਵੇਗੀ ਸੁਣਵਾਈ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਅੰਮ੍ਰਿਤਸਰ ਦੇ ਮਜੀਠਾ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਖਲ ਕਰਨ ਲਈ ਅਦਾਲਤ ਤੋਂ ਕੱਲ੍ਹ ਤੱਕ ਦਾ ਸਮਾਂ ਮੰਗਿਆ, ਜਿਸ ਨੂੰ ਮਨਜ਼ੂਰ ਕਰ ਲਿਆ ਗਿਆ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 3 ਜੂਨ ਨੂੰ ਹੋਵੇਗੀ। 1 ਜੂਨ ਨੂੰ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੀ ਪਟੀਸ਼ਨ ‘ਤੇ ਪੰਜਾਬ ਦੇ ਡੀਜੀਪੀ, ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਅਤੇ ਮਜੀਠਾ ਥਾਣੇ ਦੇ ਐਸਐਚਓ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਸੀ।ਇਸੇ ਦੌਰਾਨ ਅੰਮ੍ਰਿਤਸਰ ਪੁਲਿਸ ਨੇ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਲਈ 12 ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ। ਸੋਮਵਾਰ ਨੂੰ ਅੰਮ੍ਰਿਤਸਰ ਤੋਂ ਇਲਾਵਾ ਚੰਡੀਗੜ੍ਹ ਵਿੱਚ ਵੀ ਪੁਲਿਸ ਵੱਲੋਂ ਮਜੀਠੀਆ ਦੀ ਭਾਲ ਕੀਤੀ ਗਈ।
Total Views: 2 ,
Real Estate