ਪੰਜਾਬ ਕਾਂਗਰਸ ਦੀ ਲੀਡਰਸ਼ਿਪ ’ਚ ਕੋਈ ਬਦਲਾਅ ਨਹੀਂ ਹੋਵੇਗਾ

ਕਾਂਗਰਸ ਹਾਈ ਕਮਾਨ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ’ਚ ਫੇਰਬਦਲ ਦੀਆਂ ਅਟਕਲਾਂ ਦੇ ਦਰਮਿਆਨ ਸਾਫ਼ ਕੀਤਾ ਹੈ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ’ਚ ਕੋਈ ਬਦਲਾਅ ਨਹੀਂ ਹੋਵੇਗਾ। ਪੰਜਾਬ ਕਾਂਗਰਸ ਦੇ ਸੰਗਠਨ ’ਤੇ ਚਰਚਾ ਕਰਨ ਲਈ ਅੱਜ ਹਾਈ ਕਮਾਨ ਨੇ ਦੂਸਰੇ ਗੇੜ ਦੀ ਮੀਟਿੰਗ ਕੀਤੀ। ਦਿੱਲੀ ਵਿਖੇ ਹੋਈ ਮੀਟਿੰਗ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ, ਜਨਰਲ ਸਕੱਤਰ ਏ ਕੇ ਵੇੇਣੂਗੋਪਾਲ ਤੋਂ ਇਲਾਵਾ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਵੀ ਹਾਜ਼ਰ ਸਨ।ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਮੀਟਿੰਗ ਮਗਰੋਂ ਕਿਹਾ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ’ਚ ਕੋਈ ਬਦਲਾਅ ਨਹੀਂ ਹੋਵੇਗਾ ਅਤੇ ਇਸ ਬਾਰੇ ਪਹਿਲਾਂ ਪਾਰਟੀ ਜਨਰਲ ਸਕੱਤਰ ਵੇਣੂਗੋਪਾਲ ਵੀ ਸਪੱਸ਼ਟ ਕਰ ਚੁੱਕੇ ਹਨ। ਉਹ ਖ਼ੁਦ ਵੀ ਦੋ ਦਿਨ ਪਹਿਲਾਂ ਕੋਈ ਬਦਲਾਅ ਨਾ ਕੀਤੇ ਜਾਣ ਬਾਰੇ ਆਖ ਚੁੱਕੇ ਹਨ। ਬਘੇਲ ਨੇ ਕਿਹਾ ਕਿ ਲੀਡਰਸ਼ਿਪ ’ਚ ਫੇਰਬਦਲ ਅਫ਼ਵਾਹਾਂ ਤੋਂ ਵੱਧ ਕੁੱਝ ਨਹੀਂ ਅਤੇ ਅੱਜ ਦੀ ਮੀਟਿੰਗ ’ਚ ਲੀਡਰਸ਼ਿਪ ’ਚ ਬਦਲਾਅ ਨੂੰ ਲੈ ਕੇ ਕੋਈ ਚਰਚਾ ਨਹੀਂ ਹੋਈ ਹੈ।

Total Views: 2 ,
Real Estate