ਜ਼ੀਰਕਪੁਰ ਪੁਲਿਸ ਨੇ ਗਲੋਬਲ ਬਿਜ਼ਨਸ ਪਾਰਕ ਵਿੱਚ ਚੱਲ ਰਹੇ ਇੱਕ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕਰਦੇ ਹੋਏ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ “ਹੋਮਟਾਊਨ ਟ੍ਰੈਵਲ” ਦੇ ਨਾਮ ‘ਤੇ ਕਾਲ ਸੈਂਟਰ ਚਲਾ ਕੇ ਵਿਦੇਸ਼ੀ ਨਾਗਰਿਕਾਂ ਨੂੰ ਟ੍ਰੈਵਲ ਏਜੰਟ ਬਣ ਕੇ ਠੱਗੀ ਦਾ ਸ਼ਿਕਾਰ ਬਣਾ ਰਹੇ ਸਨ। ਮੁਲਜ਼ਮ ਫਰਜ਼ੀ ਪਛਾਣ ਅਤੇ ਗੁੰਮਰਾਹਕੁੰਨ ਜਾਣਕਾਰੀ ਦੀ ਵਰਤੋਂ ਕਰਕੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਲੋਕਾਂ ਨਾਲ ਸੰਪਰਕ ਕਰਦੇ ਸਨ ਅਤੇ ਉਨ੍ਹਾਂ ਨੂੰ ਵੱਖ-ਵੱਖ ਟ੍ਰੈਵਲ ਸੇਵਾਵਾਂ ਦੇ ਨਾਮ ‘ਤੇ ਆਪਣੇ ਜਾਲ ਵਿੱਚ ਫਸਾ ਕੇ ਪੈਸੇ ਠੱਗਦੇ ਸਨ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਹਨ। ਛਾਪੇਮਾਰੀ ਦੌਰਾਨ ਪੁਲਿਸ ਨੇ ਮੌਕੇ ਤੋਂ ਪੰਜ ਕੰਪਿਊਟਰ, ਇੱਕ ਲੈਪਟਾਪ ਅਤੇ ਹੋਰ ਡਿਜੀਟਲ ਉਪਕਰਣ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।
Total Views: 2 ,
Real Estate

















