ਪੰਜਾਬ ਦੇ ਨੌਜਵਾਨ 30 ਸਾਲਾ ਰਾਜਵਿੰਦਰ ਸਿੰਘ ਦਾ ਜਰਮਨ ਵਿਚ ਕਤਲ ਕਰ ਦਿੱਤਾ ਗਿਆ। ਮ੍ਰਿਤਕ ਭੁਲੱਥ ਤੋਂ ਥੋੜੀ ਦੂਰੀ ‘ਤੇ ਪੈਂਦੇ ਪਿੰਡ ਰਾਮਗੜ੍ਹ ਦਾ ਵਸਨੀਕ ਸੀ। ਰਾਜਵਿੰਦਰ ਸਿੰਘ ਦੇ ਪਿਤਾ ਜਰਨੈਲ ਸਿੰਘ ਰਾਮਗੜ੍ਹ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ 10 ਸਾਲ ਪਹਿਲਾਂ ਆਪਣੇ ਚੰਗੇ ਭਵਿੱਖ ਦੀ ਤਲਾਸ਼ ਵਿਚ ਜਰਮਨ ਗਿਆ ਸੀ, ਜੋਕਿ ਹੁਣ ਜਰਮਨ ਦਾ ਸਿਟੀਜ਼ਨ ਬਣ ਚੁੱਕਿਆ ਸੀ। ਚਾਰ ਨੌਜਵਾਨਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ਦੇ ਬੇਟੇ ਰਾਜਵਿੰਦਰ ਸਿੰਘ ਦੇ ਸਿਰ ‘ਤੇ ਗੰਭੀਰ ਸੱਟ ਲੱਗੀ।ਜਿਸ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਵਿਚ ਲਿਆਂਦਾ ਗਿਆ ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।
Total Views: 39 ,
Real Estate



















