ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਦਿੱਤਾ ਅਸਤੀਫ਼ਾ

ਕੁਰੂਕਸ਼ੇਤਰ ਵਿੱਚ ਨਰਸਾਂ ਖ਼ਿਲਾਫ਼ ਕੀਤੀ ਗਈ ਟਿੱਪਣੀ ਲਈ ਮੁਆਫ਼ੀ ਦੀ ਮੰਗ ਦੇ ਚਲਦਿਆਂ ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਪ੍ਰਧਾਨ ਰੇਨੂ ਭਾਟੀਆ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਹਰਿਆਣਾ ਦੀਆਂ ਸਰਕਾਰੀ ਨਰਸਾਂ ਫਟਕਾਰ ਲਗਾਉਣ ਲਈ ਭਾਟੀਆ ਵੱਲੋਂ ਮੁਆਫ਼ੀ ਮੰਗੇ ਜਾਣ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਹਨ।ਭਾਟੀਆ ਨੇ ਸਿਵਲ ਹਸਪਤਾਲ ਦੇ ਇੱਕ 62 ਸਾਲਾ ਡਾਕਟਰ ਨੂੰ 15 ਸਾਲਾ ਨਾਬਾਲਗ ਲੜਕੀ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਕੁਰੂਕਸ਼ੇਤਰ ਦਾ ਦੌਰਾ ਕੀਤਾ ਸੀ। ਮਹਿਲਾ ਕਮਿਸ਼ਨ ਦੀ ਪ੍ਰਧਾਨ ਨੇ ਕਥਿਤ ਲਾਪਰਵਾਹੀ ਲਈ ਹਸਪਤਾਲ ਦੀਆਂ ਨਰਸਾਂ ਅਤੇ ਅਧਿਕਾਰੀਆਂ ਨੂੰ ਫਿਟਕਾਰ ਲਗਾਈ ਸੀ। ਮੰਗਲਵਾਰ ਨੂੰ ਭਾਟੀਆ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ।

Total Views: 1 ,
Real Estate