ਪੰਜਾਬ ‘ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ

prtcਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ। ਪੰਜਾਬ ਵਿੱਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਅੱਜ ਸਰਕਾਰੀ ਬੱਸ ਸੇਵਾ ਪੂਰੀ ਤਰ੍ਹਾਂ ਠੱਪ ਰਹੇਗੀ ਜਿਸ ਕਾਰਨ ਮੁਸਾਫ਼ਰਾਂ ਨੂੰ ਪਰੇਸ਼ਾਨੀ ਝੱਲਣੀ ਪੈ ਸਕਦੀ ਹੈ। ਮੰਗਾਂ ਦੇ ਚੱਲਦਿਆਂ ਪਨਬੱਸ ਤੋਂ ਬਾਅਦ ਪੰਜਾਬ ਰੋਡਵੇਜ਼ ਦੇ ਕੰਟਰੈਕਟ ਕਰਮਚਾਰੀ ਦੁਪਹਿਰ ਤੋਂ ਚੱਕਾ ਜਾਮ ਕਰਨਗੇ। ਪਨਬੱਸ ਦੇ ਕੰਟਰੈਕਟ ਕਰਮਚਾਰੀ ਕੱਲ੍ਹ ਤੋਂ ਹੀ ਹੜਤਾਲ ‘ਤੇ ਚੱਲ ਰਹੇ ਹਨ। ਅੱਜ 23 ਜ਼ਿਲ੍ਹਿਆਂ ਦੇ ਹਜ਼ਾਰਾਂ ਲੋਕਾਂ ਨੂੰ ਅੱਜ ਆਉਣ-ਜਾਣ ਵਿੱਚ ਦਿੱਕਤ ਝੱਲਣੀ ਪਵੇਗੀ। ਇਸ ਦੌਰਾਨ ਇੰਟਰ-ਸਟੇਟ ਰੂਟ ਵੀ ਪ੍ਰਭਾਵਿਤ ਹੋ ਸਕਦੇ ਹਨ। ਹੁਣ ਸਿਰਫ਼ ਰੈਗੂਲਰ ਕਰਮਚਾਰੀ ਹੀ ਬੱਸਾਂ ਚਲਾਉਣਗੇ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਬੱਸਾਂ ਦੇ ਪਹੀਏ ਪੂਰੀ ਤਰ੍ਹਾਂ ਰੋਕ ਦਿੱਤੇ ਜਾਣਗੇ।ਇਸ ਦੌਰਾਨ ਜੇਕਰ ਲੋਕਾਂ ਨੂੰ ਕੋਈ ਪਰੇਸ਼ਾਨੀ ਆਉਂਦੀ ਹੈ, ਤਾਂ ਇਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ। ਪੀ.ਆਰ.ਟੀ.ਸੀ. (PRTC) ਅਤੇ ਪਨਬੱਸ ਕੰਟਰੈਕਟ ਕਰਮਚਾਰੀ ਯੂਨੀਅਨ ਦੇ ਜਨਰਲ ਸਕੱਤਰਦਾ ਕਹਿਣਾ ਹੈ ਕਿ ਪਿਛਲੇ ਮਹੀਨੇ ਤੋਂ ਹੁਣ ਤੱਕ ਸਰਕਾਰ ਵੱਲੋਂ ਤਿੰਨ ਬੈਠਕਾਂ ਹੋ ਚੁੱਕੀਆਂ ਹਨ। ਇਨ੍ਹਾਂ ਵਿੱਚ 8 ਮਈ, 2 ਜੂਨ ਅਤੇ 4 ਜੂਨ ਸ਼ਾਮਲ ਹਨ। ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ ਹੈ। ਅਜਿਹੇ ਵਿੱਚ ਸਾਨੂੰ ਇਹ ਫ਼ੈਸਲਾ ਲੈਣਾ ਪਿਆ ਹੈ।

Total Views: 21 ,
Real Estate