ਕੈਨੇਡਾ ਸਰਕਾਰ ਦਾ ਵੱਡਾ ਕਦਮ! 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਰੋਕ

ਕੈਨੇਡਾ ਸਰਕਾਰ ਦੇ ਬੁੱਧਵਾਰ ਨੂੰ ਪੇਸ਼ ਕੀਤੇ ਗਏ ਨਵੇਂ ਕਾਨੂੰਨ ਤਹਿਤ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸੋਸ਼ਲ ਮੀਡੀਆ ਅਕਾਊਂਟਾਂ ‘ਤੇ ਰੋਕ ਲੱਗ ਸਕਦੀ ਹੈ। ਸਰਕਾਰ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਕੰਪਨੀਆਂ ਨੂੰ ਛੋਟ ਉਦੋਂ ਹੀ ਮਿਲ ਸਕੇਗੀ, ਜਦੋਂ ਉਹ ਇਹ ਸਾਬਤ ਕਰ ਦੇਣਗੀਆਂ ਕਿ ਉਨ੍ਹਾਂ ਦਾ ਪਲੇਟਫਾਰਮ ਬੱਚਿਆਂ ਲਈ ਪੂਰੀ ਤਰ੍ਹਾਂ ਸੁਰੱਖਿਅਤ ਹੈ।ਦੱਸ ਦਈਏ ਕਿ ਦੁਨੀਆ ਦੇ ਕਈ ਹੋਰ ਦੇਸ਼ ਵੀ ਅਜਿਹੇ ਕਦਮ ਚੁੱਕ ਰਹੇ ਹਨ। ਆਸਟ੍ਰੇਲੀਆ, ਬ੍ਰਾਜ਼ੀਲ ਅਤੇ ਇੰਡੋਨੇਸ਼ੀਆ ਨੇ ਪਹਿਲਾਂ ਹੀ ਸੋਸ਼ਲ ਮੀਡੀਆ ਦੀ ਵਰਤੋਂ ਨੂੰ ਲੈ ਕੇ ਉਮਰ ਨਾਲ ਸਬੰਧਤ ਪਾਬੰਦੀਆਂ ਲਗਾ ਦਿੱਤੀਆਂ ਹਨ। ਬ੍ਰਿਟੇਨ, ਫਰਾਂਸ, ਸਪੇਨ ਅਤੇ ਦੱਖਣੀ ਕੋਰੀਆ ਵਰਗੇ ਦੇਸ਼ ਵੀ ਅਜਿਹੇ ਹੀ ਨਿਯਮਾਂ ‘ਤੇ ਕੰਮ ਕਰ ਰਹੇ ਹਨ। ਆਸਟ੍ਰੇਲੀਆ ਵਿੱਚ ਇਸ ਕਾਨੂੰਨ ਦੇ ਆਉਣ ਤੋਂ ਬਾਅਦ ਬੱਚਿਆਂ ਦੇ ਲਗਭਗ 47 ਲੱਖ ਅਕਾਊਂਟ ਬੰਦ ਕੀਤੇ ਗਏ ਹਨ। ਕੈਨੇਡਾ ਦੇ ਅਧਿਕਾਰੀ ਇਨ੍ਹਾਂ ਤਜਰਬਿਆਂ ਤੋਂ ਸਬਕ ਲੈ ਕੇ ਨਵੇਂ ਨਿਯਮ ਲਾਗੂ ਕਰਨ ਤੇ ਵਿਚਾਰ ਕਰ ਰਹੇ ਹਨ।

Real Estate