ਪੰਜਾਬ ਤੇ ਚੰਡੀਗੜ੍ਹ ’ਚ ਕਈ ਥਾਵਾਂ ’ਤੇ ਝੱਖੜ ਤੇ ਮੀਂਹ

ਪੰਜਾਬ ਤੇ ਚੰਡੀਗੜ੍ਹ ਵਿਚ ਐਤਵਾਰ ਸ਼ਾਮ ਨੂੰ ਅਚਾਨਕ ਮੌਸਮ ਬਦਲ ਗਿਆ। ਪੰਜਾਬ ਤੇ ਚੰਡੀਗੜ੍ਹ ਵਿਚ ਪਿਛਲੇ ਕਈ ਦਿਨਾਂ ਦੀ ਕਹਿਰ ਦੀ ਗਰਮੀ ਤੋਂ ਬਾਅਦ ਅੱਜ ਝੱਖੜ ਆਇਆ ਤੇ ਕਈ ਥਾਵਾਂ ’ਤੇ ਤੇਜ਼ ਮੀਂਹ ਪਿਆ। ਝੱਖੜ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਹਨੇਰੀ ਦੇ ਨਾਲ-ਨਾਲ ਤੇਜ਼ ਮੀਂਹ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ਵਿੱਚ ਤੂਫ਼ਾਨ ਅਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।ਪੰਜਾਬ ਦੇ ਅਬੋਹਰ ਵਿਚ ਝੱਖੜ ਕਾਰਨ ਹਾਦਸਾ ਵਾਪਰਨ ਦੀ ਖ਼ਬਰ ਹੈ। ਤੇਜ਼ ਹਵਾਵਾਂ ਕਾਰਨ ਸੜਕ ਕਿਨਾਰੇ ਇੱਕ ਭਾਰੀ ਦਰੱਖਤ ਡਿੱਗ ਗਿਆ। ਇਸ ਹੇਠ ਆਉਣ ਕਾਰਨ ਇੱਕ ਡੇਅਰੀ ਸੰਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਾਰਾ ਐਸਟੇਟ ਦੇ ਰਹਿਣ ਵਾਲੇ 40 ਸਾਲਾ ਦਵਿੰਦਰ ਕੁਮਾਰ ਵਜੋਂ ਹੋਈ ਹੈ। ਇਹ ਹਾਦਸਾ ਨਹਿਰ ਦੇ ਕੋਲ ਕੰਧਵਾਲਾ ਰੋਡ ‘ਤੇ ਵਾਪਰਿਆ।ਮੌਸਮ ਵਿਭਾਗ ਨੇ ਬਰਨਾਲਾ, ਸੰਗਰੂਰ, ਬਠਿੰਡਾ, ਮੋਗਾ, ਫਿਰੋਜ਼ੁਪਰ, ਜਾਲੰਧਰ, ਤਰਨ ਤਾਰਨ, ਲੁਧਿਆਣਾ, ਕਪੂਰਥਲਾ ਤੇ ਸ਼ਹੀਦ ਭਗਤ ਸਿੰਘ ਨਗਰ ਵਿਚ ਅੱਜ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ।ਇਸ ਤੋਂ ਇਲਾਵਾ 22 ਜੂਨ ਨੂੰ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਫਰੀਦਕੋਟ, ਫਿਰੋਜ਼ਪੁਰ, ਮੋਗਾ, ਬਰਨਾਲਾ, ਸੰਗਰੂਰ ਤੇ ਪਟਿਆਲਾ ਵਿਚ ਮੀਂਹ ਤੇ ਝੱਖੜ ਦਾ ਅਲਰਟ ਜਾਰੀ ਕੀਤਾ ਗਿਆ ਹੈ।ਇਸ ਦੌਰਾਨ 23 ਜੂਨ ਤਕ ਪੰਜਾਬ ਦੇ ਹੋਰ ਹਿੱਸਿਆਂ ਵਿਚ ਵੀ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ।

Total Views: 1 ,
Real Estate