ਨਿਰਮਾਣ ਅਧੀਨ ਗੋਦਾਮ ਡਿੱਗਿਆ, 5 ਲੋਕਾਂ ਦੀ ਮੌਤ

ਕੋਲਕਾਤਾ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਨਿਰਮਾਣ ਅਧੀਨ ਗੋਦਾਮ ਦੀ ਇਮਾਰਤ ਅਚਾਨਕ ਢਹਿ-ਢੇਰੀ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਹੁਣ ਤੱਕ 5 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ।, ਹਾਦਸੇ ਦੇ ਸਮੇਂ ਇਮਾਰਤ ਵਿੱਚ ਕਈ ਮਜ਼ਦੂਰ ਅਤੇ ਹੋਰ ਲੋਕ ਮੌਜੂਦ ਸਨ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਅਜੇ ਵੀ ਲਗਭਗ 50 ਤੋਂ 55 ਲੋਕ ਮਲਬੇ ਦੇ ਹੇਠਾਂ ਦਬੇ ਹੋਏ ਹਨ। ਰਾਹਤ ਦੀ ਗੱਲ ਇਹ ਹੈ ਕਿ ਹੁਣ ਤੱਕ 4 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।

Total Views: 2 ,
Real Estate