ਸਰਪੰਚਾਂ ਨੂੰ ਹੁਣ ਹਰ ਮਹੀਨੇ ਮਿਲੇਗੀ 10 ਹਜ਼ਾਰ ਰੁਪਏ ਤਨਖ਼ਾਹ

onਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੇ ਸਰਪੰਚਾਂ ਨੂੰ ਪ੍ਰਤੀ ਮਹੀਨਾ 10 ਹਜ਼ਾਰ ਰੁਪਏ ਤਨਖ਼ਾਹ ਦੇਣ ਦਾ ਫ਼ੈਸਲਾ ਕੀਤਾ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਸਰਪੰਚਾਂ ਨੂੰ ਤਨਖ਼ਾਹ ਸ਼ੁਰੂ ਕਰਨ ਬਾਰੇ ਵਿਉਂਤਬੰਦੀ ਕਰ ਲਈ ਹੈ। ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਸੂਬਾ ਸਰਕਾਰ ਨੇ ਇਹ ਪੈਂਤੜਾ ਲਿਆ ਹੈ। ਅਹਿਮ ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਇੱਕ ਦੋ ਦਿਨਾਂ ’ਚ ਸਰਪੰਚਾਂ ਨੂੰ ਪ੍ਰਤੀ ਮਹੀਨਾ 10 ਹਜ਼ਾਰ ਰੁਪਏ ਤਨਖ਼ਾਹ ਦੇਣ ਬਾਰੇ ਐਲਾਨ ਕਰ ਸਕਦੇ ਹਨ। ਵੇਰਵਿਆਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਅਗਲੀ 15 ਅਗਸਤ ਤੋਂ ਸਰਪੰਚਾਂ ਨੂੰ ਪਹਿਲੀ ਤਨਖ਼ਾਹ ਦੇਣ ਦੀ ਸ਼ੁਰੂਆਤ ਕਰਨ ਦੀ ਯੋਜਨਾ ਬਣਾਈ ਹੈ। ਅਗਰ ਇਹ ਯੋਜਨਾ ਅਮਲ ’ਚ ਆਉਂਦੀ ਹੈ ਤਾਂ ਅਗਸਤ ਮਹੀਨੇ ਤੋਂ ਪੰਜਾਬ ਦੇ 13,236 ਸਰਪੰਚਾਂ ਨੂੰ ਤਨਖ਼ਾਹ ਮਿਲਣੀ ਸ਼ੁਰੂ ਹੋ ਸਕਦੀ ਹੈ। ਸੂਬਾ ਸਰਕਾਰ ਨੂੰ ਇਸ ਤਨਖ਼ਾਹ ਲਈ ਸਲਾਨਾ 158.83 ਕਰੋੜ ਦਾ ਪ੍ਰਬੰਧ ਕਰਨਾ ਪਵੇਗਾ।

Total Views: 1 ,
Real Estate