ਸ੍ਰੀ ਹਜ਼ੂਰ ਸਾਹਿਬ Act 1956 ਰੱਦ ਕਰਨ ਦਾ ਮਾਮਲਾ: ਤਖ਼ਤ ਹਜ਼ੂਰ ਸਾਹਿਬ ਵੱਲੋਂ ‘ਗੁਰਮਤਾ’ ਜਾਰੀ

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕਾਂ ਨੇ ਗੁਰਮਤਾ ਜਾਰੀ ਕਰ ਕੇ ਮਹਾਰਾਸ਼ਟਰ ਸਰਕਾਰ ਦੀ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ-1956 ਨੂੰ ਰੱਦ ਕਰਨ ਅਤੇ ਇਸ ਦੀ ਥਾਂ ਨਵਾਂ ਕਾਨੂੰਨ ਲਿਆਉਣ ਸਬੰਧੀ ਤਜਵੀਜ਼ ਰੱਦ ਕਰ ਦਿੱਤੀ ਹੈ। ਇਹ ਫ਼ੈਸਲਾ ਪੰਜ ਪਿਆਰਿਆਂ, ਸੀਨੀਅਰ ਧਾਰਮਿਕ ਅਹਿਲਕਾਰਾਂ ਅਤੇ ਵੱਖ-ਵੱਖ ਸਿੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਉੱਚ ਪੱਧਰੀ ਬੈਠਕ ਤੋਂ ਬਾਅਦ ਲਿਆ ਗਿਆ ਹੈ। ਵਿਚਾਰ-ਵਟਾਂਦਰੇ ਉਪਰੰਤ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ, ਜਿਸ ਵਿੱਚ 1956 ਦੇ ਮੂਲ ਐਕਟ ਨੂੰ ਬਰਕਰਾਰ ਰੱਖਣ ਦੀ ਜ਼ੋਰਦਾਰ ਵਕਾਲਤ ਕੀਤੀ ਗਈ।ਗੁਰਮਤਾ, ਜਿਸ ਨੂੰ ਗੁਰੂ ਦੇ ਨਾਮ ’ਤੇ ਲਿਆ ਗਿਆ ਲਾਜ਼ਮੀ, ਸਮੂਹਿਕ ਫ਼ੈਸਲਾ ਮੰਨਿਆ ਜਾਂਦਾ ਹੈ, ਨੂੰ ਤਖ਼ਤ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਦੀ ਹਾਜ਼ਰੀ ਵਿੱਚ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਵੱਲੋਂ ਰਸਮੀ ਤੌਰ ’ਤੇ ਪੜ੍ਹ ਕੇ ਸੁਣਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਅਕਾਲ ਤਖ਼ਤ ਸਣੇ ਪ੍ਰਮੁੱਖ ਪੰਥਕ ਧਿਰਾਂ ਨੇ ਹਜ਼ੂਰ ਸਾਹਿਬ ਐਕਟ ’ਚ ਫੇਰਬਦਲ ਦਾ ਵਿਰੋਧ ਕਰਦਿਆਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਇਹ ਪੇਸ਼ਕਦਮੀ ਫ਼ੌਰੀ ਰੋਕਣ ਦੀ ਅਪੀਲ ਕੀਤੀ ਹੈ।

Total Views: 29 ,
Real Estate