ਗੁਰੂਗ੍ਰਾਮ ਪੁਲੀਸ ਨੇ ਦੋ ਪੰਜਾਬ ਪੁਲੀਸ ਅਧਿਕਾਰੀਆਂ ਦੀ ਸੀਸੀਟੀਵੀ ਫੁਟੇਜ ਹਾਸਲ ਕੀਤੀ ਹੈ, ਜੋ ਕਥਿਤ ਤੌਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਇੱਕ ਵਿਵਾਦਤ ਵੀਡੀਓ ਦੀ ‘ਜਾਅਲੀ’ ਫੋਰੈਂਸਿਕ ਰਿਪੋਰਟ ਤਿਆਰ ਕਰਨ ਲਈ ਇੱਥੇ ਇੱਕ ਹੋਟਲ ਵਿੱਚ ਗਏ ਸਨ। ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਪੁਲੀਸ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਉਣ ਦੀ ਤਿਆਰੀ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਜੇ ਇਨ੍ਹਾਂ ਪੰਜਾਬ ਪੁਲੀਸ ਅਧਿਕਾਰੀਆਂ ਵਿਰੁੱਧ ਠੋਸ ਸਬੂਤ ਮਿਲੇ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਸਕਦਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਵੀਡੀਓ ਨੂੰ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਹੈ ਕਿ ਇਹ ਉਨ੍ਹਾਂ ਨੂੰ ਬਦਨਾਮ ਕਰਨ ਲਈ “ਝੂਠਾ ਪ੍ਰਚਾਰ” ਹੈ।
Real Estate





















