ਪੰਜਾਬ ਸਰਕਾਰ ਨੇ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ: ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਸੜਕ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਇੱਕ ਅਹਿਮ ਅਤੇ ਸਖ਼ਤ ਫੈਸਲਾ ਲਾਗੂ ਕੀਤਾ ਹੈ। 17 ਜੂਨ 2026 ਨੂੰ ਜਾਰੀ ਨੋਟੀਫਿਕੇਸ਼ਨ ਮੁਤਾਬਕ ਹੁਣ ਲਾਲ ਬੱਤੀ ਟੱਪਣ, ਗਲਤ ਦਿਸ਼ਾ ਵਿੱਚ ਵਾਹਨ ਚਲਾਉਣ, ਰੁਕਣ ਵਾਲੇ ਸੰਕੇਤਾਂ ਦੀ ਉਲੰਘਣਾ ਕਰਨ, ਸ਼ਰਾਬ ਜਾਂ ਨਸ਼ੀਲੇ ਪਦਾਰਥਾਂ ਦੇ ਪ੍ਰਭਾਵ ਹੇਠ ਡਰਾਈਵਿੰਗ ਕਰਨ ਅਤੇ ਨਾਬਾਲਗ ਵੱਲੋਂ ਵਾਹਨ ਚਲਾਉਣ ਵਰਗੇ ਮਾਮਲਿਆਂ ਦਾ ਮੌਕੇ ‘ਤੇ ਜਾਂ ਵਿਭਾਗੀ ਪੱਧਰ ‘ਤੇ ਨਿਪਟਾਰਾ ਨਹੀਂ ਹੋਵੇਗਾ। ਅਜਿਹੇ ਕੇਸਾਂ ਨੂੰ ਹੁਣ ਲਾਜ਼ਮੀ ਤੌਰ ‘ਤੇ ਅਦਾਲਤੀ ਪ੍ਰਕਿਰਿਆ ਵਿੱਚੋਂ ਲੰਘਣਾ ਪਵੇਗਾ।ਸਰਕਾਰ ਨੇ ਸ਼ਰਾਬ ਜਾਂ ਨਸ਼ੀਲੇ ਪਦਾਰਥਾਂ ਦੇ ਪ੍ਰਭਾਵ ਹੇਠ ਗੱਡੀ ਚਲਾਉਣ ਦੇ ਮਾਮਲਿਆਂ ਵਿੱਚ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਹੈ। ਮੋਟਰ ਵਾਹਨ ਐਕਟ ਦੀ ਧਾਰਾ 185 ਅਧੀਨ ਅਜਿਹੇ ਅਪਰਾਧਾਂ ਨੂੰ ਗੰਭੀਰ ਮੰਨਿਆ ਜਾਵੇਗਾ। ਇਸ ਤੋਂ ਇਲਾਵਾ, ਜੋ ਲੋਕ ਅਜਿਹੇ ਅਪਰਾਧਾਂ ਵਿੱਚ ਸਹਾਇਤਾ ਜਾਂ ਉਕਸਾਵਾ ਦੇਣਗੇ, ਉਨ੍ਹਾਂ ਵਿਰੁੱਧ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਸਰਕਾਰ ਨੇ ਨਾਬਾਲਗਾਂ ਵੱਲੋਂ ਵਾਹਨ ਚਲਾਉਣ ਦੇ ਮਾਮਲਿਆਂ ਵਿੱਚ ਵੀ ਸਖ਼ਤੀ ਦਿਖਾਈ ਹੈ। ਮੋਟਰ ਵਾਹਨ ਐਕਟ ਦੀ ਧਾਰਾ 199A ਤਹਿਤ ਜੇ ਕੋਈ ਨਾਬਾਲਗ ਵਾਹਨ ਚਲਾਉਂਦਾ ਫੜਿਆ ਜਾਂਦਾ ਹੈ ਤਾਂ ਮਾਪਿਆਂ ਜਾਂ ਵਾਹਨ ਮਾਲਕ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾ ਸਕਦੀ ਹੈ।
ਟ੍ਰੈਫਿਕ ਨਿਯਮਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, ਹੋ ਸਕਦੀ ਹੈ ਜੇਲ੍ਹ
Real Estate





















