ਪਾਕਿਸਤਾਨ ਰੇਂਜਰਸ ਹੈੱਡਕੁਆਰਟਰ ’ਤੇ ਅੱਤਵਾਦੀ ਹਮਲਾ

ਪਾਕਿਸਤਾਨ ਦੇ ਕਰਾਚੀ ਵਿੱਚ ਸਿੰਧ ਰੇਂਜਰਸ ਹੈੱਡਕੁਆਰਟਰ ਦੇ ਨੇੜੇ ਹੋਏ ਇੱਕ ਭਿਆਨਕ ਆਤਮਘਾਤੀ ਹਮਲੇ ਨੇ ਪੂਰੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸ਼ਨੀਵਾਰ ਦੇਰ ਰਾਤ ਹੋਏ ਇਸ ਹਮਲੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 3 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਇਸ ਤੋਂ ਇਲਾਵਾ ਇਸ ਹਮਲੇ ਦੌਰਾਨ ਫੌਜ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ 5 ਅੱਤਵਾਦੀਆਂ ਦੇ ਵੀ ਮਾਰੇ ਜਾਣ ਦੀ ਖ਼ਬਰ ਹੈ।  ਇਹ ਹਮਲਾ ਗੁਲਿਸਤਾਨ-ਏ-ਜੌਹਰ ਇਲਾਕੇ ਦੇ ਬਲਾਕ-6 ਵਿੱਚ ਸਥਿਤ ਰੇਂਜਰਸ ਹੈੱਡਕੁਆਰਟਰ ਦੇ ਕੋਲ ਹੋਇਆ। ਰਿਪੋਰਟਾਂ ਮੁਤਾਬਕ, ਇੱਕ ਆਤਮਘਾਤੀ ਹਮਲਾਵਰ ਨੇ ਰੇਂਜਰਸ ਕੰਪਾਊਂਡ ਨੂੰ ਨਿਸ਼ਾਨਾ ਬਣਾ ਕੇ ਜ਼ੋਰਦਾਰ ਧਮਾਕਾ ਕੀਤਾ, ਜਿਸ ਤੋਂ ਤੁਰੰਤ ਬਾਅਦ ਉਸਦੇ ਸਾਥੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

Total Views: 1 ,
Real Estate