ਵਿਦੇਸ਼ ਮੰਤਰੀ ਨੇ ਆਪਣੀ ਹੀ ਸਰਕਾਰ ‘ਤੇ ਲਾਏ ਗੰਭੀਰ ਇਲਜ਼ਾਮ

ਨਿਊਜ਼ੀਲੈਂਡ ਦੇ ਵਿਦੇਸ਼ ਮੰਤਰੀ ਵਿੰਸਟਨ ਪੀਟਰਸ ਨੇ ਆਪਣੀ ਹੀ ਸਰਕਾਰ ‘ਤੇ ਗੰਭੀਰ ਇਲਜ਼ਾਮ ਲਾਏ ਹਨ । ਉਨ੍ਹਾਂ ਦਾ ਕਹਿਣਾ ਹੈ ਕਿ ਨੈਸ਼ਨਲ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤੇ (FTA) ਨਾਲ ਜੁੜੇ ਇਮੀਗ੍ਰੇਸ਼ਨ ਨਿਯਮਾਂ ਵਿੱਚ ਚੋਰੀ-ਛਿਪੇ ਬਦਲਾਅ ਕੀਤੇ ਹਨ, ਜਿਸ ਨਾਲ ਭਾਰਤੀ ਨਾਗਰਿਕਾਂ ਲਈ ਦੇਸ਼ ਵਿੱਚ ਦਾਖਲ ਹੋਣਾ ਔਖਾ ਹੋ ਜਾਵੇਗਾ।ਪਾਰਲੀਮੈਂਟ ਵਿੱਚ ਰੈਟੀਫਿਕੇਸ਼ਨ ਬਿੱਲ ਦੀ ਪਹਿਲੀ ਰੀਡਿੰਗ ਦੌਰਾਨ ਬੋਲਦਿਆਂ ਪੀਟਰਸ ਨੇ ਦੋਸ਼ ਲਾਇਆ ਕਿ ਅਧਿਕਾਰੀਆਂ ਨੇ ਇਹ ਗੱਲ ਮੰਨੀ ਸੀ ਕਿ ਇਨ੍ਹਾਂ ਬਦਲਾਵਾਂ ਬਾਰੇ ਜਨਤਕ ਤੌਰ ‘ਤੇ ਐਲਾਨ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਭਾਰਤ ਵੱਲੋਂ ਇਸ ਦਾ ਸਖ਼ਤ ਵਿਰੋਧ ਹੋ ਸਕਦਾ ਹੈ। ਪੀਟਰਸ ਨੇ ਇਸ ਨੂੰ ‘ਬੁਰੀ ਨੀਅਤ’ ਕਰਾਰ ਦਿੱਤਾ ਹੈ।ਉਨ੍ਹਾਂ ਅੱਗੇ ਕਿਹਾ, ‘‘ਸਾਨੂੰ ਹਾਲ ਹੀ ਵਿੱਚ ਅਧਿਕਾਰੀਆਂ ਵੱਲੋਂ ਇੱਕ ਬ੍ਰੀਫਿੰਗ ਪ੍ਰਾਪਤ ਹੋਈ ਹੈ, ਜਿਸ ਵਿੱਚ ਇਹ ਸਪੱਸ਼ਟ ਹੈ ਕਿ ਇਮੀਗ੍ਰੇਸ਼ਨ ਨੀਤੀਆਂ ਨੂੰ ਵਧੇਰੇ ਸਖ਼ਤ ਬਣਾਇਆ ਜਾ ਰਿਹਾ ਹੈ, ਜੋ ਸਿਰਫ਼ ਭਾਰਤ ਨੂੰ ਨਿਸ਼ਾਨਾ ਬਣਾ ਰਹੀਆਂ ਹਨ।’’ ਅਧਿਕਾਰੀਆਂ ਨੇ ਪਹਿਲਾਂ ਹੀ ਚੇਤਾਵਨੀ ਦਿੱਤੀ ਸੀ ਕਿ ਇਨ੍ਹਾਂ ਸਖ਼ਤ ਨਿਯਮਾਂ ਨਾਲ ਭਾਰਤ ਨਾਲ ਵਪਾਰਕ ਸਬੰਧਾਂ ‘ਤੇ ਮਾੜਾ ਅਸਰ ਪੈ ਸਕਦਾ ਹੈ ਅਤੇ ਨਿਊਜ਼ੀਲੈਂਡ ਦੀ ਕਾਰੋਬਾਰੀ ਸਾਖ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ। ਇਸ ਤੋਂ ਇਲਾਵਾ, ਕਾਨੂੰਨੀ ਚੁਣੌਤੀਆਂ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਗਿਆ।ਵਿੰਸਟਨ ਪੀਟਰਸ ਨੇ ਦੋਸ਼ ਲਾਇਆ ਕਿ ਇਮੀਗ੍ਰੇਸ਼ਨ ਮੰਤਰੀ ਏਰਿਕਾ ਸਟੈਨਫੋਰਡ ਨੇ ਇਨ੍ਹਾਂ ਵਿਤਕਰੇਪੂਰਨ ਨੀਤੀਆਂ ਨੂੰ ਮਨਜ਼ੂਰੀ ਦਿੱਤੀ ਹੈ।

Total Views: 1 ,
Real Estate