ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਕਰਨਪ੍ਰਯਾਗ ਵਿਚ ਹੋਏ ਵਿਵਾਦ ਸਬੰਧੀ ਗ੍ਰਿਫਤਾਰ ਕੀਤੇ ਗਏ 4 ਨਿਹੰਗ ਸਿੰਘਾਂ ਨੂੰ ਜ਼ਮਾਨਤ ਮਿਲ ਗਈ ਹੈ। ਜ਼ਿਲ੍ਹਾ ਤੇ ਸੈਸ਼ਨ ਅਦਾਲਤ, ਗੋਪੇਸ਼ਵਰ ਨੇ ਜ਼ਮਾਨਤ ਅਰਜ਼ੀ ਸਵੀਕਾਰ ਕਰ ਲਈ ਹੈ।16 ਜੂਨ ਨੂੰ ਵਾਪਰੀ ਘਟਨਾ ਸਬੰਧੀ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪ੍ਰਸ਼ਾਸਨ ਤੇ ਨਿਹੰਗ ਪ੍ਰਤੀਨਿਧੀਆਂ ਵਿਚਕਾਰ ਗੱਲਬਾਤ ਤੋਂ ਬਾਅਦ ਰਾਹਤ ਮਿਲੀ ਹੈ ਤੇ ਮਾਮਲੇ ਦੀ ਸੁਣਵਾਈ ਹੁਣ ਨਿਯਮਾਂ ਅਨੁਸਾਰ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਸਥਾਨਕ ਲੋਕਾਂ ਤੇ ਨਿਹੰਗ ਸਿੰਘਾਂ ਵਿਚਾਲੇ ਹੋਏ ਵਿਵਾਦ ਦੌਰਾਨ ਕੀਤੇ ਗਏ ਹਮਲੇ ਵਿਚ ਕੁਝ ਲੋਕ ਜ਼ਖਮੀ ਹੋ ਗਏ ਹਨ। ਪੁਲਿਸ ਨੇ ਮੁਕੱਦਮਾ ਦਰਜ ਕਰਕੇ 4 ਨਿਹੰਗ ਸਿੰਘਾਂ ਨੂੰ ਗ੍ਰਿਫਤਾਰ ਕਰ ਲਿਆ ਸੀ।
Total Views: 1 ,
Real Estate





















