ਆਸਟਰੇਲੀਆ ਨੇ ਐਤਵਾਰ ਨੂੰ ਲਾਰਡਜ਼ ਮੈਦਾਨ ਵਿੱਚ ਖੇਡੇ ਗਏ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2026 ਦੇ ਗਰੁੱਪ-ਏ ਦੇ ਆਖ਼ਰੀ ਮੁਕਾਬਲੇ ਵਿੱਚ ਭਾਰਤ ਨੂੰ ਛੇ ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ਤੋਂ ਬਾਹਰ ਕਰ ਦਿੱਤਾ। ਇਸ ਜਿੱਤ ਨਾਲ ਆਸਟਰੇਲੀਆ ਬਿਨਾਂ ਕੋਈ ਮੈਚ ਹਾਰੇ ਸੈਮੀਫਾਈਨਲ ਵਿੱਚ ਪਹੁੰਚ ਗਿਆ, ਜਦਕਿ ਭਾਰਤ ਦਾ ਸਫ਼ਰ ਗਰੁੱਪ ਪੜਾਅ ਵਿੱਚ ਹੀ ਸਮਾਪਤ ਹੋ ਗਿਆ।ਭਾਰਤ ਲਈ ਇਹ ਮੈਚ ਕਰੋ ਜਾਂ ਮਰੋ ਵਾਲਾ ਸੀ। ਸੈਮੀਫਾਈਨਲ ਵਿੱਚ ਥਾਂ ਬਣਾਉਣ ਲਈ ਜਿੱਤ ਲਾਜ਼ਮੀ ਸੀ। ਇਸ ਤੋਂ ਪਹਿਲਾਂ ਦਿਨ ਦੇ ਪਹਿਲੇ ਮੈਚ ਵਿੱਚ ਦੱਖਣੀ ਅਫ਼ਰੀਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਗਰੁੱਪ ਵਿੱਚ ਆਪਣੀ ਸਥਿਤੀ ਮਜ਼ਬੂਤ ਕਰ ਲਈ ਸੀ। ਭਾਰਤ ਨੂੰ ਇਸ ਤੋਂ ਪਹਿਲਾਂ ਦੱਖਣੀ ਅਫ਼ਰੀਕਾ ਖ਼ਿਲਾਫ਼ ਮਿਲੀ ਹਾਰ ਵੀ ਮਹਿੰਗੀ ਪਈ ਸੀ।
Total Views: 1 ,
Real Estate





















