ਬੇਅਦਬੀ ਕਾਨੂੰਨ ’ਤੇ ਇਕ ਮਹੀਨੇ ’ਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣ: ਜਥੇਦਾਰ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਨਵਾਂ ਬਣਿਆ ਬੇਅਦਬੀ ਕਾਨੂੰਨ ਲਾਗੂ ਹੋਣ ਤੋਂ ਰੋਕ ਕੇ ਇਕ ਮਹੀਨੇ ਵਿਚ ਇਸ ਵਿਚ ਲੋੜੀਂਦੀਆਂ ਸੋਧਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਕਰੇ। ਇਹ ਹੁਕਮਨਾਮਾ ਅੱਜ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ MLA’s ਨਾਲ ਮੀਟਿੰਗ ਦੌਰਾਨ ਜਾਰੀ ਕੀਤਾ ਹੈ।ਇਸ ਮੀਟਿੰਗ ਦੌਰਾਨ ਜਥੇਦਾਰ ਨੇ ਸਿੱਖ ਕੌਮ ਦੇ ਨਵੇਂ ਬੇਅਦਬੀ ਕਾਨੂੰਨਾਂ ਬਾਰੇ ਇਤਰਾਜ਼ਾਂ ਬਾਰੇ ਖੁੱਲ੍ਹ ਕੇ ਗੱਲ ਕੀਤੀ ਅਤੇ ਕਿਹਾ ਕਿ ਉਹ ਕਾਨੂੰਨ ਵਿਚ ਹੋਣ ਵਾਲੀਆਂ ਸੋਧਾਂ ਦੀ ਸੂਚੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦੇਣਗੇ ਅਤੇ ਵਿਧਾਨ ਸਭਾ ਦਾ ਇਜਲਾਸ ਸੱਦ ਕੇ ਕਾਨੂੰਨ ਵਿਚ ਇਹ ਸੋਧਾਂ ਕੀਤੀਆਂ ਜਾਣ।

Total Views: 1 ,
Real Estate