ਅਕਾਲ ਤਖ਼ਤ ਦੇ ਆਦੇਸ਼ ਤੋਂ ਬਾਅਦ ਕੀ ਬੇਅਦਬੀ ਕਾਨੂੰਨ ‘ਚ ਬਦਲਾਅ ਕਰੇਗੀ ਪੰਜਾਬ ਸਰਕਾਰ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਬਾਅਦ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੇ ਸੋਮਵਾਰ ਨੂੰ ਅਕਾਲ ਤਖ਼ਤ ‘ਤੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸਵਾਲਾਂ ਦੇ ਜਵਾਬ ਦਿੱਤੇ।ਦਰਅਸਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ-2026” ਬਾਬਤ ਇਤਰਾਜ਼ਾਂ ਨੂੰ ਲੈ ਕੇ ਪੰਜਾਬ ਦੇ ਤਮਾਮ ਸਿੱਖ ਵਿਧਾਇਕਾਂ ਨੂੰ ਸੱਦਿਆ ਗਿਆ ਸੀ।ਪੇਸ਼ੀ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ-2026″ ਸਬੰਧੀ ਇਤਰਾਜ਼ਾਂ ਨੂੰ ਦੂਰ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ”ਅਕਾਲ ਤਖ਼ਤ ਸਾਹਿਬ ਕਾਨੂੰਨ ਸੰਬੰਧੀ ਤਰੁੱਟੀਆਂ ਦੀ ਕਾਪੀ ਸਰਕਾਰ ਨੂੰ ਸੌਂਪੇਗਾ। ਜਦੋਂ ਤੱਕ ਇਤਰਾਜ਼ ਦੂਰ ਨਹੀਂ ਹੁੰਦੇ, ਉਦੋਂ ਤੱਕ ਨਵੇਂ ਕਾਨੂੰਨ ਨੂੰ ਹੋਲਡ ਕੀਤਾ ਜਾਵੇ।”ਜਥੇਦਾਰ ਕੁਲਦੀਪ ਸਿੰਘ ਗੜਗੱਜ ਮੁਤਾਬਕ ਪੇਸ਼ ਹੋਏ ਤਮਾਮ ਵਿਧਾਇਕਾਂ ਨੇ ਹੱਥ ਖੜ੍ਹੇ ਕਰ ਇਸ ਬਾਬਤ ਸਹਿਮਤੀ ਪ੍ਰਗਟਾਈ ਹੈ।

Real Estate