ਪੰਜਾਬ ਨੂੰ ਅੱਜ ਮਿਲੇਗਾ ਪੱਕਾ DGP

ਪੰਜਾਬ ਵਿੱਚ ਅੱਜ ਪੱਕੇ (ਸਥਾਈ) ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਸੂਬੇ ਦੇ ਨਵੇਂ ਡੀਜੀਪੀ ਦੇ ਨਾਮ ਸ਼ਾਰਟਲਿਸਟ ਕਰਨ ਲਈ ਅੱਜ ਇੱਕ ਵਿਸ਼ੇਸ਼ ਬੈਠਕ ਸੱਦੀ ਹੈ। ਇਸ ਅਹਿਮ ਮੀਟਿੰਗ ਦੌਰਾਨ ਤਿੰਨ ਸੀਨੀਅਰ ਅਧਿਕਾਰੀਆਂ ਦਾ ਇੱਕ ਪੈਨਲ ਤਿਆਰ ਕੀਤਾ ਜਾਵੇਗਾ। ਇਹ ਪੈਨਲ ਅੰਤਿਮ ਫੈਸਲੇ ਲਈ ਪੰਜਾਬ ਸਰਕਾਰ ਨੂੰ ਭੇਜਿਆ ਜਾਵੇਗਾ, ਜਿਸ ਤੋਂ ਬਾਅਦ ਸਰਕਾਰ ਇਹਨਾਂ ਤਿੰਨਾਂ ਵਿੱਚੋਂ ਕਿਸੇ ਇੱਕ ਅਫ਼ਸਰ ਨੂੰ ਸੂਬੇ ਦਾ ਪੱਕਾ ਡੀਜੀਪੀ ਨਿਯੁਕਤ ਕਰੇਗੀ।ਜੁਲਾਈ 2022 ਵਿੱਚ ਪੰਜਾਬ ਸਰਕਾਰ ਵੱਲੋਂ ਗੌਰਵ ਯਾਦਵ ਨੂੰ ਸੂਬੇ ਦਾ ਕਾਰਜਕਾਰੀ ਡੀਜੀਪੀ ਲਗਾਇਆ ਗਿਆ ਸੀ।

Total Views: 1 ,
Real Estate