VBG Ram G Wage Increase 2026: ਇਕ ਦਿਨ ਦੀ ਮਜ਼ਦੂਰੀ 299 ਰੁਪਏ ਤੋਂ ਵੱਧ ਕੇ 327.40 ਰੁਪਏ ਹੋਈ

ਕੇਂਦਰ ਸਰਕਾਰ ਨੇ ਵਿਕਸਿਤ ਭਾਰਤ-ਗਾਰੰਟੀ ਫਾਰ ਰੁਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) (ਵੀਬੀ-ਜੀ ਰਾਮ ਜੀ) ਤਹਿਤ ਮਜ਼ਦੂਰੀ ਦਰਾਂ ਵਿੱਚ ਸੋਧ ਕਰ ਦਿੱਤੀ ਹੈ। ਕੇਂਦਰ ਸਰਕਾਰ ਵਲੋਂ ਇਸ ਦਾ ਐਲਾਨ ਪਹਿਲੀ ਜੁਲਾਈ ਨੂੰ ਤੜਕੇ ਕੀਤਾ ਗਿਆ। ਇਸ ਦੇ ਨਾਲ ਹੀ ਪੇਂਡੂ ਰੁਜ਼ਗਾਰ ਯੋਜਨਾ ਅਧੀਨ ਦੇਸ਼ ਭਰ ਵਿੱਚ ਔਸਤ ਦਿਹਾੜੀ 298.80 ਰੁਪਏ ਤੋਂ ਵਧ ਕੇ 327.40 ਰੁਪਏ ਪ੍ਰਤੀ ਦਿਨ ਹੋ ਗਈ ਹੈ। ਇਹ ਨਵੀਆਂ ਦਰਾਂ ਯੋਜਨਾ ਦੇ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਜਾਰੀ ਕੀਤੀਆਂ ਗਈਆਂ ਹਨ।ਵੀਬੀ-ਜੀ ਰਾਮ ਜੀ ਯੋਜਨਾ ਨੇ 1 ਜੁਲਾਈ ਤੋਂ ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ (ਮਨਰੇਗਾ) ਦੀ ਥਾਂ ਲਈ ਹੈ। ਨਵੀਂ ਯੋਜਨਾ ਤਹਿਤ ਪੇਂਡੂ ਪਰਿਵਾਰਾਂ ਨੂੰ ਸਾਲ ਵਿੱਚ 100 ਦਿਨਾਂ ਦੀ ਥਾਂ 125 ਦਿਨਾਂ ਦੇ ਰੁਜ਼ਗਾਰ ਦੀ ਕਾਨੂੰਨੀ ਗਾਰੰਟੀ ਦਿੱਤੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਦਾ ਮਕਸਦ ਪੇਂਡੂ ਲੋਕਾਂ ਦੀ ਆਮਦਨ ਵਧਾਉਣ, ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਅਤੇ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰਨਾ ਹੈ।

Total Views: 1 ,
Real Estate