ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੋਰਿੰਡਾ ਸਥਿਤ ਰਿਹਾਇਸ਼ ‘ਤੇ ਕਾਂਗਰਸ ਦੇ ਬਾਗੀ ਧੜੇ ਦੇ ਦਿੱਗਜ ਆਗੂਆਂ ਦੀ ਇੱਕ ਅਹਿਮ ਅਤੇ ਵੱਡੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਾਂਗਰਸ ਦੇ ਸਾਬਕਾ ਅਤੇ ਮੌਜੂਦਾ ਵਿਧਾਇਕਾਂ ਸਮੇਤ ਕਈ ਸਾਬਕਾ ਸਾਂਸਦ (MPs), ਸਾਬਕਾ ਮੰਤਰੀ ਸ਼ਾਮਿਲ ਹੋਏ, ਜਿਸ ਕਾਰਨ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਮੀਟਿੰਗ ਤੋਂ ਬਾਅਨ ਚੰਨੀ ਧੜੇ ਨੇ ਪਾਰਟੀ ਦੇ ਫੈਸਲਿਆਂ ‘ਤੇ ਮੁੜ ਵਿਚਾਰ ਕਰਨ ਦੀ ਮੰਗ ਚੁੱਕੀ ਹੈ।ਮੀਟਿੰਗ ਤੋਂ ਬਾਅਦ ਚੰਨੀ ਧੜੇ ਦੇ ਸੀਨੀਅਰ ਕਾਂਗਰਸੀ ਆਗੂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਨੇ ਸਾਫ਼ ਸ਼ਬਦਾਂ ਵਿੱਚ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕਾਂਗਰਸ ਹਾਈਕਮਾਂਡ ਦੇ ਨਾਲ ਕੋਈ ਲੜਾਈ ਜਾਂ ਮਤਭੇਦ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਦਿੱਲੀ ਜਾ ਕੇ ਕਾਂਗਰਸ ਹਾਈਕਮਾਂਡ ਨਾਲ ਮੁਲਾਕਾਤ ਕਰਨਗੇ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਤੋਂ ਜਾਣੂ ਕਰਵਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਪਾਰਟੀ ਵੱਲੋਂ ਲਏ ਗਏ ਹਾਲੀਆ ਫੈਸਲਿਆਂ ‘ਤੇ ਮੁੜ ਤੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
ਚੰਨੀ ਧੜੇ ਨੇ ਹਾਈਕਮਾਂਡ ਨੂੰ ਮਿਲਣ ਦਾ ਕੀਤਾ ਫੈਸਲਾ
Real Estate





















