ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ (MP) ਸੁਖਜਿੰਦਰ ਸਿੰਘ ਰੰਧਾਵਾ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ। ਹੁਣ ਇਸ ਮੁਲਾਕਾਤ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਇਹ ਬੈਠਕ ਪੂਰੀ ਤਰ੍ਹਾਂ ਗੈਰ-ਰਾਜਨੀਤਿਕ ਸੀ ਅਤੇ ਇਸ ਦੇ ਕੋਈ ਸਿਆਸੀ ਮਾਇਨੇ ਨਹੀਂ ਕੱਢੇ ਜਾਣੇ ਚਾਹੀਦੇ।MP ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮੁਲਾਕਾਤ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਪਹਿਲਾਂ ਹੀ ਸਮਾਂ ਲਿਆ ਹੋਇਆ ਸੀ। ਉਨ੍ਹਾਂ ਕਿਹਾ, “ਮੇਰੀ ਇਹ ਮੁਲਾਕਾਤ ਪੰਜਾਬ ਦੀ ਮੌਜੂਦਾ ਸੁਰੱਖਿਆ ਵਿਵਸਥਾ (Law and Order) ਨੂੰ ਲੈ ਕੇ ਸੀ। ਸਰਹੱਦੀ ਜ਼ਿਲ੍ਹਾ ਹੋਣ ਦੇ ਨਾਤੇ ਪੰਜਾਬ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।” ਰੰਧਾਵਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ ਗੈਂਗਸਟਰਵਾਦ ਅਤੇ ਜੇਲ੍ਹਾਂ ਦੇ ਅੰਦਰੋਂ ਚੱਲ ਰਹੇ ਮੋਬਾਈਲ ਫ਼ੋਨਾਂ ਦੇ ਨੈੱਟਵਰਕ ਵਰਗੇ ਗੰਭੀਰ ਮੁੱਦਿਆਂ ਦਾ ਜ਼ਿਕਰ ਕੇਂਦਰੀ ਗ੍ਰਹਿ ਮੰਤਰੀ ਕੋਲ ਕੀਤਾ ਹੈ।ਉਨ੍ਹਾਂ ਕਿਹਾ, “ਮੈਂ ਕਾਂਗਰਸ ਪਾਰਟੀ ਵਿੱਚ ਜਿਸ ਉੱਚੇ ਅਹੁਦੇ ਅਤੇ ਪੁਜ਼ੀਸ਼ਨ ‘ਤੇ ਹਾਂ, ਉੱਥੇ ਰਹਿ ਕੇ ਮੈਂ ਆਪਣੀ ਪਾਰਟੀ ਦਾ ਕੰਮ ਪੂਰੀ ਇਮਾਨਦਾਰੀ ਨਾਲ ਕਰ ਰਿਹਾ ਹਾਂ ਅਤੇ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾ ਰਿਹਾ ਹਾਂ।”
ਅਮਿਤ ਸ਼ਾਹ ਨਾਲ ਮੁਲਾਕਾਤ ‘ਤੇ MP ਸੁਖਜਿੰਦਰ ਰੰਧਾਵਾ ਬੋਲੇ- “ਇਹ ਮੀਟਿੰਗ ਪੰਜਾਬ ਦੀ ਸੁਰੱਖਿਆ ਅਤੇ ਸਰਹੱਦੀ ਮੁੱਦਿਆਂ ‘ਤੇ ਸੀ”
Real Estate





















