ਦਿਲਜੀਤ ਦੋਸਾਂਝ ਦੀ ਬਹੁ-ਚਰਚਿਤ ਫਿਲਮ ਆਖ਼ਰਕਾਰ ਓਟੀਟੀ ਪਲੇਟਫਾਰਮ ZEE5 ‘ਤੇ ਰਿਲੀਜ਼ ਹੋ ਗਈ ਹੈ। ਇਸ ਫਿਲਮ ਦਾ ਨਾਂ, ਜੋ ਪਹਿਲਾਂ ‘ਪੰਜਾਬ 95’ (Punjab 95) ਰੱਖਿਆ ਗਿਆ ਸੀ, ਹੁਣ ਬਦਲ ਕੇ ‘ਸਤਲੁਜ’ (Satluj) ਕਰ ਦਿੱਤਾ ਗਿਆ ਹੈ। ਇਹ ਫਿਲਮ ਪ੍ਰਸਿੱਧ ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਆਧਾਰਿਤ ਹੈ।ਹਨੀ ਤ੍ਰਿਹਾਨ ਦੇ ਨਿਰਦੇਸ਼ਨ ਹੇਠ ਬਣੀ ਅਤੇ RSVP ਤੇ ਮੈਕਗਫਿਨ ਪਿਕਚਰਸ (MacGuffin Pictures) ਵੱਲੋਂ ਪ੍ਰੋਡਿਊਸ ਕੀਤੀ ਗਈ ਇਸ ਫਿਲਮ ਵਿੱਚ ਦਿਲਜੀਤ ਦੋਸਾਂਝ ਤੋਂ ਇਲਾਵਾ ਅਰਜੁਨ ਰਾਮਪਾਲ, ਕੰਵਲਜੀਤ ਸਿੰਘ, ਸੁਵਿੰਦਰ ਵਿੱਕੀ ਅਤੇ ਗੀਤਿਕਾ ਵਿਦਿਆ ਓਹਲਿਆਨ ਨੇ ਮੁੱਖ ਭੂਮਿਕਾਵਾਂ ਨਿਭਾਈਆਂ ਹਨ।
Total Views: 1 ,
Real Estate


















