ਸੁਖਬੀਰ ਬਾਦਲ ਮਗਰੋਂ ਭਾਜਪਾ MP ਨੇ ਵੀ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ

ਮੋਦੀ ਸਰਕਾਰ ‘ਚ ਕੇਂਦਰੀ ਰਾਜ ਮੰਤਰੀ ਬਣਨ ਤੋਂ ਬਾਅਦ ਸੋਮ ਪ੍ਰਕਾਸ਼ ਨੇ ਅੱਜ ਫਗਵਾੜਾ ਹਲਕੇ ਦੀ ਵਿਧਾਇਕੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਸੋਮ ਪ੍ਰਕਾਸ਼ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸੀਟ ਜਿੱਤ ਕੇ ਕੇਂਦਰੀ ਰਾਜ ਮੰਤਰੀ ਬਣੇ ਹਨ। ਉਨ੍ਹਾਂ ਨੇ ਅੱਜ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ। ਪੀ। ਸਿੰਘ ਨੂੰ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ(ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਫ਼ਿਰੋਜ਼ਪੁਰ ਤੋਂ ਲੋਕ ਸਭਾ ਦੇ ਮੈਂਬਰ ਚੁਣੇ ਜਾਣ ਮਗਰੋਂ ਪੰਜਾਬ ਵਿਧਾਨ ਸਭਾ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ ਜਿਸ ਨੂੰ ਸਪੀਕਰ ਨੇ ਪ੍ਰਵਾਨ ਕਰ ਲਿਆ ਸੀ ।

Total Views: 162 ,
Real Estate